ਕੁਰਸੀ ਬਚਾਉਣ ਲਈ ਦਿੱਲੀ ਗੇੜੇ ਲਾ ਰਹੇ ਨੇ ਕੈਪਟਨ: ਹਰਸਿਮਰਤ

ਬਠਿੰਡਾ (ਸਮਾਜ ਵੀਕਲੀ): ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੀ ਕੁਰਸੀ ਬਚਾਉਣ ਲਈ ਦਿੱਲੀ ਗੇੜੇ ਲਾਉਣੇ ਪੈ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਸਰਕਾਰ ਤੋਂ ਹਰ ਵਰਗ ਦੁਖੀ ਹੈ ਤੇ ਕਾਂਗਰਸ ਅਤੇ ਉਸ ਦੀ ਬੀ ਟੀਮ ‘ਆਪ’ ਸਿਰਫ਼ ਅਕਾਲੀ ਦਲ ਨੂੰ ਬਦਨਾਮ ਕਰਨ ’ਤੇ ਲੱਗੇ ਹੋਏ ਹਨ। ਉਨ੍ਹਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਵਰ੍ਹਦਿਆਂ ਕਿਹਾ ਕਿ ਦਿੱਲੀ ਦਾ ਮੁੱਖ ਮੰਤਰੀ ਕੇਜਰੀਵਾਲ ਹੁਣ 300 ਯੂਨਿਟ ਬਿਜਲੀ ਮੁਫ਼ਤ ਦੇਣ ਦੀ ਗੱਲ ਕਰ ਕੇ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ ਜਦਕਿ ਜੇ 300 ਤੋਂ ਇੱਕ ਯੂਨਿਟ ਵੱਧ ਹੋ ਜਾਵੇਗਾ ਤਾਂ ਬਿਜਲੀ ਦਾ ਪੂਰਾ ਬਿੱਲ ਤਾਰਨਾ ਪਵੇਗਾ ਪਰ ਲੋਕ ਹੁਣ ਗੱਲਾਂ ’ਚ ਆਉਣ ਵਾਲੇ ਨਹੀਂ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੌਵੀ ਘੰਟੇ ਸਸਤੀ ਬਿਜਲੀ ਦਿੱਤੀ ਜਾਵੇ: ਸੁਖਬੀਰ
Next articleCapital Punishment without trial