ਪੰਜਾਬ ਕਾਂਗਰਸ ਨੇ ਕੋਈ ਰਾਜਸੀ ਫੰਡ ਨਹੀਂ ਲਿਆ: ਕੈਪਟਨ

ਚੰਡੀਗੜ੍ਹ,  (ਸਮਾਜ ਵੀਕਲੀ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿੱਜੀ ਬਿਜਲੀ ਕੰਪਨੀਆਂ ਕੋਲੋਂ ਰਾਜਸੀ ਫੰਡ ਲੈਣ ਦੇ ਮੁੱਦੇ ਉਤੇ ਸਪੱਸ਼ਟ ਕੀਤਾ ਹੈ ਕਿ ਕਾਂਗਰਸ ਨੂੰ ਪ੍ਰਾਪਤ ਚੰਦਿਆਂ ਦਾ ਪੰਜਾਬ ਚੋਣਾਂ ਜਾਂ ਅਕਾਲੀਆਂ ਵੱਲੋਂ ਸਹੀਬੱਧ ਕੀਤੇ ਸਮਝੌਤਿਆਂ ਨਾਲ ਕੋਈ ਸਬੰਧ ਨਹੀਂ ਹੈ। ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਅੱਜ ਜਵਾਬ ਦਿੰਦਿਆਂ ਕਿਹਾ ਕਿ ਕੁਝ ਬਿਜਲੀ ਕੰਪਨੀਆਂ ਤੋਂ ਪੰਜਾਬ ਕਾਂਗਰਸ ਨੇ ਫੰਡ ਨਹੀਂ ਲਏ ਸਗੋਂ ਕੁੱਲ ਹਿੰਦ ਕਾਂਗਰਸ ਕਮੇਟੀ ਨੇ ਸਾਲ 2009 ਤੇ 2014 ਵਿੱਚ ਲਏ ਸਨ ਅਤੇ ਇਨ੍ਹਾਂ ਦਾ ਸੂਬੇ ਦੀ ਮੌਜੂਦਾ ਸਰਕਾਰ ਨਾਲ ਕੋਈ ਸਰੋਕਾਰ ਨਹੀਂ ਹੈ।

ਉਨ੍ਹਾਂ ਕਿਹਾ ਕਿ ਬਿਜਲੀ ਖਰੀਦ ਸਮਝੌਤੇ (ਪੀਪੀਏਜ਼) ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸਹੀਬੱਧ ਕੀਤੇ ਗਏ ਸਨ ਅਤੇ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਦੀ ਸਰਕਾਰ ਇਨ੍ਹਾਂ ਲਈ ਕਾਨੂੰਨੀ ਤੌਰ ’ਤੇ ਪਾਬੰਦ ਹੈ ਅਤੇ ਆਰਥਿਕ ਸੰਕਟ ਨਾਲ ਜੂਝ ਰਹੇ ਸੂਬੇ ਉਤੇ ਭਾਰੀ ਜੁਰਮਾਨੇ ਤੋਂ ਬਿਨਾਂ ਇਨ੍ਹਾਂ ਨੂੰ ਮਨਸੂਖ ਨਹੀਂ ਕਰ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਖਜ਼ਾਨੇ ਉਤੇ ਹੋਰ ਬੋਝ ਪਾਏ ਜਾਣ ਤੋਂ ਬਿਨਾਂ ਬਿਜਲੀ ਸਮਝੌਤਿਆਂ ਦੇ ਮਾੜੇ ਪ੍ਰਭਾਵਾਂ ਨੂੰ ਖਤਮ ਕਰਨ ਲਈ ਕਾਨੂੰਨੀ ਸੰਭਾਵਨਾਵਾਂ ਤਲਾਸ਼ ਰਹੀ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੀਐਨਬੀ ਘੁਟਾਲਾ: ਮੇਹੁਲ ਚੋਕਸੀ ਦੇ ਸਹਿਯੋਗੀ ਨੂੰ ਜ਼ਮਾਨਤ ਮਿਲੀ
Next articleਉੱਤਰਾਖੰਡ ਸਰਕਾਰ ਵੱਲੋਂ ਕਾਂਵੜ ਯਾਤਰਾ ਰੱਦ