ਤੰਬਾਕੂਨੋਸ਼ੀ ਤਹਿਤ 8 ਵਿਅਕਤੀਆਂ ਦੇ ਚਲਾਨ ਕੱਟੇ

ਕੈਪਸ਼ਨ:ਆਰ.ਸੀ.ਐਫ. ਸਾਹਮਣੇ ਤੰਬਾਕੂਨੋਸ਼ੀ ਚਲਾਨ ਕੱਟ ਕੇ ਸੌਂਪਦੇ ਹੋਏ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਰੰਧਾਵਾ ਤੇ ਹੋਰ --

ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਸਿਵਲ ਸਰਜਨ ਕਪੂਰਥਲਾ ਡਾ: ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਐਸ.ਐਮ.ਓ. ਕਾਲਾ ਸੰਘਿਆਂ ਡਾ: ਰੀਟਾ ਦੀ ਰਹਿਨੁਮਾਈ ਹੇਠ ਤੇ ਮੈਡੀਕਲ ਅਫ਼ਸਰ ਇੰਚਾਰਜ ਭਾਣੋਲੰਗਾ ਡਾ: ਗੁਣਤਾਸ ਦੀ ਨਿਗਰਾਨੀ ਹੇਠ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਰੰਧਾਵਾ ਵੱਲੋਂ 8 ਵਿਅਕਤੀਆਂ ਦੇ ਚਲਾਨ ਕੱਟੇ ਗਏ ਤੇ 7 ਵਿਅਕਤੀਆਂ ਨੂੰ ਚਿਤਾਵਨੀ ਦੇ ਕੇ ਛੱਡਿਆ ਗਿਆ।

ਇਸ ਮੌਕੇ ਰੰਧਾਵਾ ਨੇ ਦੱਸਿਆ ਕਿ ਤੰਬਾਕੂਨੋਸ਼ੀ ਗਲੇ ਦਾ ਕੈਂਸਰ ਤੇ ਹੋਰ ਭਿਆਨਕ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਇਸ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਮੌਕੇ ਅਮਨਦੀਪ ਭਾਣੋਲੰਗਾ, ਪਰਗਟ ਬੱਲ, ਗੁਰਪ੍ਰੀਤ ਰੰਧਾਵਾ ਤੇ ਹੋਰ ਹਾਜ਼ਰ ਸਨ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਤਨੀ ਦਾ ਹਾਰ
Next articleਕਾਮੇਡੀਅਨ ਟੱਲੀ ਰਾਮ ਨਾਲ ਵੱਖ ਵੱਖ ਗਾਇਕਾਂ ਕੀਤਾ ਅਫਸੋਸ