ਤੀਜੀ ਲਹਿਰ ਦੀ ਰੋਕਥਾਮ ਲਈ ਕੇਂਦਰ ਵੱਲੋਂ ਸੂਬਿਆਂ ਨੂੰ ਭੀੜ ਘਟਾਉਣ ਲਈ ਕਦਮ ਚੁੱਕਣ ਦੇ ਨਿਰਦੇਸ਼

ਨਵੀਂ ਦਿੱਲੀ (ਸਮਾਜ ਵੀਕਲੀ): ਕਰੋਨਾਵਾਇਰਸ ਦੀ ਤੀਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਅੱਜ ਸਾਰੇ ਸੂਬਿਆਂ ਅਤੇ ਕੇਂਦਰੀ ਸਾਸ਼ਿਤ ਪ੍ਰਦੇਸ਼ਾਂ ਨੂੰ ਕਿਹਾ ਹੈ ਕਿ ਉਹ ਭੀੜ ਘਟਾਉਣ ਲਈ ਜ਼ਿਲ੍ਹਾ ਤੇ ਸਥਾਨਕ ਅਥਾਰਿਟੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਨ ਅਤੇ ਕੋਵਿਡ-19 ਦੀ ਰੋਕਥਾਮ ਲਈ ਜ਼ਰੂਰੀ ਕਦਮ ਚੁੱਕਣ। ਇਹ ਹਦਾਇਤਾਂ ਅਜਿਹੇ ਸਮੇਂ ਜਾਰੀ ਕੀਤੀਆਂ ਗਈਆਂ ਹਨ, ਜਦੋਂ ਦੇਸ਼ ਦੇ ਕਈ ਹਿੱਸਿਆਂ ਵਿੱਚ ਖ਼ਾਸ ਕਰ ਕੇ ਬਾਜ਼ਾਰਾਂ ਤੇ ਹਿੱਲ ਸਟੇਸ਼ਨਾਂ ’ਤੇ ਲੋਕਾਂ ਦੀ ਭੀੜ ਵਧ ਰਹੀ ਹੈ ਅਤੇ ਕਰੋਨਾ ਮਹਾਮਾਰੀ ਦੀ ਤੀਜੀ ਲਹਿਰ ਵੱਖ-ਵੱਖ ਦੇਸ਼ਾਂ ਵਿੱਚ ਪਹਿਲਾਂ ਹੀ ਦਸਤਕ ਦੇ ਚੁੱਕੀ ਹੈ।

ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਜੇ ਲੋਕਾਂ ਨੇ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣ ਨਾ ਕੀਤੀ ਤਾਂ ਇਹ ਭਾਰਤ ਵਿੱਚ ਵੀ ਫੈਲ ਜਾਵੇਗੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੇ ਸੂਬਿਆਂ ਦੇ ਪ੍ਰਮੁੱਖ ਸਕੱਤਰਾਂ ਨੂੰ ਜਾਰੀ ਪੱਤਰ ਵਿੱਚ ਕਿਹਾ ਹੈ ਕਿ ਕਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਵਿੱਚ ਢਿੱਲ ਵਰਤਣ ਵਾਲੇ ਅਧਿਕਾਰੀਆਂ ਨੂੰ ਨਿੱਜੀ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਜਾਵੇ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਪਟਨ ਦੀ ਰਿਹਾਇਸ਼ ਘੇਰਨ ਜਾਂਦੇ ਬੇਰੁਜ਼ਗਾਰ ਅਧਿਆਪਕਾਂ ’ਤੇ ਪੁਲੀਸ ਨੇ ਵਰ੍ਹਾਈਆਂ ਡਾਂਗਾਂ
Next articleਸਿਆਸੀ ਪਾਰਟੀਆਂ ਦਾ ਵੋਟ ਬੈਂਕ ਹਨ ਡੇਰਾ ਸਮਰਥਕ