ਛੰਨਾ ਸ਼ੇਰ ਸਿੰਘ ਸਕੂਲ ਵੱਲੋਂ ਲਾਇਬਰੇਰੀ ਲੰਗਰ ਲਗਾਇਆ ਗਿਆ

ਕੈਪਸ਼ਨ ਸਰਕਾਰੀ ਸਮਾਰਟ ਸਕੂਲ ਛੰਨਾ ਸ਼ੇਰ ਸਿੰਘ ਵਿੱਚ ਲਗਾਏ ਗਏ ਲਾਇਬ੍ਰੇਰੀ ਲੰਗਰ ਦੌਰਾਨ ਅਧਿਆਪਕ,ਵਿਦਿਆਰਥੀ ਤੇ ਵਿਦਿਆਰਥੀਆਂ ਦੇ ਮਾਪੇ ਪੁਸਤਕਾਂ ਦੇਖਦੇ ਹੋਏ

ਕਪੂਰਥਲਾ (ਸਮਾਜ ਵੀਕਲੀ) (ਕੌੜਾ)– ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੇ ਤਹਿਤ ਤੇ ਬੱਚਿਆਂ ਨੂੰ ਕੋਰੋਨਾ ਕਾਲ ਦੌਰਾਨ ਪੜ੍ਹਾਈ ਦੇ ਬੋਝ ਤੋਂ ਹਟਾ ਕੇ ਸਾਹਿਤ ਨਾਲ ਜੋੜਨ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਵਿੱਚ ਲਗਾਏ ਜਾ ਰਹੇ ਲਾਇਬ੍ਰੇਰੀ ਲੰਗਰ ਦੀ ਲੜੀ ਦੇ ਤਹਿਤ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਛੰਨਾ ਸ਼ੇਰ ਸਿੰਘ ਵਿੱਚ ਲਾਇਬ੍ਰੇਰੀ ਲੰਗਰ ਲਗਾਇਆ ਗਿਆ। ਇਸ ਲਾਇਬ੍ਰੇਰੀ ਲੰਗਰ ਵਿਚ ਸਾਹਿਤਕ ਪੁਸਤਕਾਂ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੁੜਨ ਲਈ ਅਵਤਾਰ ਸਿੰਘ ਹੈੱਡ ਟੀਚਰ ਵੱਲੋਂ ਪ੍ਰੇਰਿਤ ਕੀਤਾ ਗਿਆ । ਇਸ ਲਾਇਬ੍ਰੇਰੀ ਲੰਗਰ ਨੂੰ ਜਿਥੇ ਸਕੂਲ ਦੇ ਸਮੂਹ ਸਟਾਫ ਨੇ ਲਗਾਉਣ ਵਿੱਚ ਅਹਿਮ ਭੂਮਿਕਾ ਨਿਭਾਈ ।

ਉੱਥੇ ਹੀ ਇਹ ਲਾਇਬ੍ਰੇਰੀ ਲੰਗਰ ਸਕੂਲ ਦੇ ਨਾਲ ਨਾਲ ਪਿੰਡ ਦੀਆਂ ਸਾਂਝੀਆਂ ਥਾਵਾਂ ਜਿਸ ਵਿੱਚ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਵੀ ਲਾਇਬਰੇਰੀ ਲੰਗਰ ਦਾ ਖਾਸ ਪ੍ਰਬੰਧ ਕੀਤਾ ਗਿਆ। ਜਿਸ ਦੌਰਾਨ ਪਿੰਡ ਦੇ ਨੌਜਵਾਨਾਂ ਤੇ ਹੋਰ ਵਿਅਕਤੀਆਂ ਵੱਲੋਂ ਵੱਖ ਵੱਖ ਪੁਸਤਕਾਂ ਪੜ੍ਹਨ ਲਈ ਲਈਆਂ ਗਈਆਂ । ਇਸ ਲਾਇਬ੍ਰੇਰੀ ਲੰਗਰ ਨੂੰ ਸਫ਼ਲ ਬਣਾਉਣ ਵਿੱਚ ਰਸ਼ਪਾਲ ਸਿੰਘ, ਇੰਦਰਜੀਤ ਸਿੰਘ, ਮਨਪ੍ਰੀਤ ਕੌਰ, ਨੀਲਮ ਕੁਮਾਰੀ ਆਦਿ ਸਮੂਹ ਸਟਾਫ਼ ਨੇ ਅਹਿਮ ਭੂਮਿਕਾ ਨਿਭਾਈ । ਇਸ ਮੌਕੇ ਤੇ ਕਸ਼ਮੀਰ ਕੌਰ ( ਕੁੱਕ) ਸੁਖਚੈਨ ਕੌਰ ( ਕੁੱਕ) ਹਰਬੰਸ ਕੌਰ ( ਕੁੱਕ) ਬੋਹੜ ਸਿੰਘ ਚੇਅਰਮੈਨ ਸਕੂਲ ਮੈਨੇਜਮੈਟ ਕਮੇਟੀ ਅਤੇ ਹੋਰ ਮਾਪੇ ਹਾਜਿਰ ਸਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨੌਜਵਾਨਾਂ ਦੇ ਹੁਨਰ ਵਿਕਾਸ ਵੱਲ ਮਿਸ਼ਨ ਰੈਡ ਸਕਾਈ ਤਹਿਤ ਵਿਸ਼ੇਸ਼ ਤਵੱਜੋਂ ਦੇਣ ਦੇ ਨਿਰਦੇਸ਼
Next articleਪ੍ਰਸਿੱਧ ਗਾਇਕ ਹੈਰੀ ਸੰਧੂ ਨੂੰ ਸਦਮਾ, ਪਿਤਾ ਦਾ ਦੇਹਾਂਤ