ਨਵੀਂ ਦਿੱਲੀ, (ਸਮਾਜ ਵੀਕਲੀ) : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਕਿਸਾਨਾਂ ਨੂੰ ਸਰਕਾਰ ਦੇ ਖੇਤੀ ਸੁਧਾਰਾਂ ਦਾ ਲਾਭ ਲੈਣ ਦੀ ਅਪੀਲ ਕੀਤੀ ਜੋ ਨਾ ਸਿਰਫ ਉਨ੍ਹਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ, ਬਲਕਿ ਖੇਤੀਬਾੜੀ ਸੈਕਟਰ ਨੂੰ ਵੀ ਹੁਲਾਰਾ ਦੇਣ ਦੇ ਉਦੇਸ਼ਾਂ ਨਾਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਖੇਤੀਬਾੜੀ ਸੈਕਟਰ ਦੀ ਨੀਂਹ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ, ਜਿਹੜੀ ਪਿਛਲੀ ਸਰਕਾਰ ਦੀਆਂ ਅਣਗਹਿਲੀ ਨੀਤੀਆਂ ਕਾਰਨ ਖੋਖਲੀ ਹੋ ਰਹੀ ਸੀ।
ਸ੍ਰੀ ਤੋਮਰ ਨੇ ਭਾਰਤੀ ਖੇਤੀਬਾੜੀ ਖੋਜ ਪਰਿਸ਼ਦ (ਆਈਸੀਏਆਰ) ਦੇ 93ਵੇਂ ਸਥਾਪਨਾ ਦਿਵਸ ਅਤੇ ਪੁਰਸਕਾਰ ਸਮਾਰੋਹ ਨੂੰ ਸੰਬੋਧਨ ਕਰਦਿਆ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਖੇਤੀ ਸੁਧਾਰ ਕਿਸਾਨਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ ਹਨ। ਇਸ ਮੌਕੇ ਮੰਤਰੀ ਨੇ ਕਿਸਾਨਾਂ ਦੀ ਸਹਾਇਤਾ ਲਈ ਕਿਸਾਨ ਸਾਰਥੀ ਐਪ ਵੀ ਲਾਂਚ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly