ਨਵੀਂ ਦਿੱਲੀ (ਸਮਾਜ ਵੀਕਲੀ): ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕ ਸਭਾ ਵਿੱਚ ਲਿਖਤੀ ਜੁਆਬ ’ਚ ਦੱਸਿਆ ਕਿ ਉੜੀਸਾ ਵਿੱਚ ਜੂਨ ’ਚ ਆਏ ਚੱਕਰਵਾਤੀ ਤੂਫ਼ਾਨ ‘ਯਾਸ’ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਗ੍ਰਹਿ ਮੰਤਰਾਲੇ ਵੱਲੋਂ ਬਣਾਈ ਅੰਤਰ-ਮੰਤਰਾਲਾ ਕੇਂਦਰੀ ਟੀਮ ਨੇ ਸੂਬੇ ਦਾ ਦੌਰਾ ਕੀਤਾ ਸੀ। ਸੂਬਾ ਸਰਕਾਰ ਵੱਲੋਂ ਦਿੱਤੇ ਮੰਗ ਪੱਤਰ ਮੁਤਾਬਕ ਖੇਤੀਬਾੜੀ ਤੇ ਬਾਗ਼ਬਾਨੀ ਸਬੰਧੀ 2,197.34 ਹੈਕਟੇਅਰ ਰਕਬੇ ਵਿੱਚ ਬੀਜੀਆਂ ਫ਼ਸਲਾਂ ਦਾ 33 ਫ਼ੀਸਦੀ ਤੱਕ ਨੁਕਸਾਨ ਹੋਇਆ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly