ਨਵੀਂ ਦਿੱਲੀ (ਸਮਾਜ ਵੀਕਲੀ): ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਸੰਸਦ ’ਚ ਦੱਸਿਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਮੁਜ਼ਾਹਰੇ ਦੌਰਾਨ ਕਿਸਾਨਾਂ ਦੀ ਮੌਤ ਜਾਂ ਬਿਮਾਰ ਹੋਣ ਸਬੰਧੀ ਭਾਰਤ ਸਰਕਾਰ ਕੋਲ ਕੋਈ ਰਿਕਾਰਡ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਕਿਸਾਨ ਯੂਨੀਅਨਾਂ ਨਾਲ ਵਿਚਾਰ-ਚਰਚਾ ਦੌਰਾਨ ਉਨ੍ਹਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਤੇ ਬਜ਼ੁਰਗਾਂ ਖ਼ਾਸ ਕਰਕੇ ਔਰਤਾਂ ਨੂੰ ਠੰਢ ਤੇ ਕਰੋਨਾ ਦੀ ਸਥਿਤੀ ਦੇ ਚੱਲਦਿਆਂ ਘਰ ਜਾਣ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਕਿਉਂਕਿ ਕੇਂਦਰ ਕੋਲ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦਾ ਕੋਈ ਰਿਕਾਰਡ ਨਹੀਂ ਹੈ, ਇਸ ਲਈ ਅਜਿਹੇ ਪਰਿਵਾਰਾਂ ਲਈ ਮੁਆਵਜ਼ੇ ਦੀ ਕੋਈ ਤਜਵੀਜ਼ ਨਹੀਂ ਹੈ।’ ਆਲ ਇੰਡੀਆ ਕਿਸਾਨ ਸਭਾ (ਏਆਈਕੇਐੱਸ) ਦੇ ਜਨਰਲ ਸਕੱਤਰ ਹਨਨ ਮੁੱਲਾ ਨੇ ਖੇਤੀ ਮੰਤਰੀ ਦੇ ਬਿਆਨ ‘ਤੇ ਹੈਰਾਨੀ ਜ਼ਾਹਿਰ ਕਰਦਿਆਂ ਕਿਹਾ ਕਿ ਹੁਣ ਤੱਕ ਚੱਲ ਰਹੇ ਸੰਘਰਸ਼ ਵਿੱਚ 582 ਕਿਸਾਨ ਮਾਰੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰੀ ਢੰਗ ਨਾਲ ਚੁਣੀ ਗਈ ਸਰਕਾਰ ਨਾਗਰਿਕਾਂ ਦਾ ਖਿਆਲ ਰੱਖਦੀ ਹੈ ਪਰ ਇਹ ਸਰਕਾਰ ਦੇਸ਼ ਦੀ 80 ਕਰੋੜ ਕਿਸਾਨੀ ਨੂੰ ਸਰਕਾਰ ਦਾ ਦੁਸ਼ਮਣ ਮੰਨ ਰਹੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly