ਲੰਡਨ ,(ਰਾਜਵੀਰ ਸਮਰਾ) (ਸਮਾਜ ਵੀਕਲੀ)- ਪ੍ਰਸਿੱਧ ਪੰਜਾਬੀ ਲੋਕ ਗਾਇਕ ਬਲਵਿੰਦਰ ਸਫ਼ਰੀ ਦਾ ਸਿੰਗਲ ਟਰੈਕ ਬੋਲੀਆਂ ਯੂ ਟਿਊਬ ਤੇ ਹੋਰ ਸੋਸ਼ਲ ਮੀਡੀਆ ਚੈਨਲਾ ਤੇ ਧੁੰਮ ਮਚਾ ਰਿਹਾ ਹੈ। ਇਸ ਸਿੰਗਲ ਟਰੈਕ ਰਾਹੀਂ ਜਿੱਥੇ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕੀਤੀ ਗਈ ਹੈ। ਉਥੇ ਹੀ ਇਸ ਸਿੰਗਲ ਟਰੈਕ ਵਿੱਚ ਸੰਮੀ ਧਾਲੀਵਾਲ ਕੈਨੇਡਾ ਸਰੀ ਨੇ ਆਪਣੀ ਆਵਾਜ਼ ਦਾ ਜਾਦੂ ਬਿਖੇਰਿਆ ਹੈ। ਇਸ ਸਿੰਗਲ ਟਰੈਕ ਲਈ ਜਿਥੇ ਬਲਵਿੰਦਰ ਸਫ਼ਰੀ ਵੱਲੋਂ ਧੁਨਾਂ ਤਿਆਰ ਕੀਤੀਆਂ ਗਈਆਂ ਹਨ।
ਉੱਥੇ ਹੀ ਪੰਮਾ ਘੁਡਾਣੀ ਤੇ ਵਿੱਕੀ ਧਾਲੀਵਾਲ ਨੇ ਆਪਣੀ ਅਹਿਮ ਭੂਮਿਕਾ ਨਿਭਾਈ ਗਈ ਹੈ । ਇਸ ਸਿੰਗਲ ਟਰੈਕ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਲਵਿੰਦਰ ਸਫ਼ਰੀ ਤੇ ਸੰਮੀ ਧਾਲੀਵਾਲ ਨੇ ਦੱਸਿਆ ਕਿ ਉਹ ਹਮੇਸ਼ਾਂ ਹੀ ਨਵੀਂ ਪੀੜ੍ਹੀ ਨੂੰ ਆਪਣੇ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਕੰਮ ਕਰਦੇ ਰਹੇ ਹਨ ਅਤੇ ਭਵਿੱਖ ਵਿੱਚ ਵੀ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਬੋਲੀਆਂ ਸਿੰਗਲ ਟਰੈਕ ਵੀ ਸਾਡੀ ਟੀਮ ਦਾ ਇੱਕ ਵਧੀਆ ਉਪਰਾਲਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly