ਬੀਬੀ ਜੋਸ਼ ਵਲੋਂ ਪਿੰਡ ਹਰਗੜ੍ਹ ਵਿਖੇ ਵਰਕਰ ਮੀਟਿੰਗ ਕੀਤੀ

ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ )-ਹਲਕਾ ਸ਼ਾਮਚੁਰਾਸੀ ਦੇ ਪਿੰਡ ਹਰਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਮਚੁਰਾਸੀ ਦੀ ਇੰਚਾਰਜ ਅਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਸ਼ਾਮਿਲ ਹੋਏ। ਇਸ ਮੀਟਿੰਗ ਦੌਰਾਨ ਬੀਬੀ ਜੋਸ਼ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਜਿਨ੍ਹਾਂ ਚਿਰ ਖੇਤੀਬਾੜੀ ਵਿਰੋਧੀ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਤੇ ਫਸਲਾਂ ਤੇ ਐਮ ਐਸ ਪੀ ਨੂੰ ਕਾਨੂੰਨੀ ਦਰਜਾ ਨਹੀਂ ਦਿੱਤਾ ਜਾਂਦਾ ਉਸ ਸਮੇਂ ਤੱਕ ਸ਼੍ਰੋਮਣੀ ਅਕਾਲੀ ਦਲ ਵਲੋਂ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰਹੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲਾਰਿਆਂ ਤੋਂ ਇਲਾਵਾ ਹੋਰ ਕੁਝ ਨਹੀਂ ਦਿੱਤਾ। ਹਰ ਵਰਗ ਕਾਂਗਰਸ ਦੀਆਂ ਨੀਤੀਆਂ ਤੋਂ ਦੁੱਖੀ ਹੈ ਤੇ ਹਰ ਰੋਜ ਹਰ ਕਸਬੇ ਤੇ ਪਿੰਡਾਂ ਵਿਚ ਦੁੱਖੀ ਹੋਈ ਜਨਤਾ ਵਲੋਂ ਧਰਨੇ ਲਗਾ ਕੇ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਮੌਕੇ ਹੋਰਨ੍ਹਾਂ ਤੋਂ ਇਲਾਵਾ ਸਰਕਲ ਪ੍ਰਧਾਨ ਹਰਜਿੰਦਰ ਸਿੰਘ ਅਧਿਕਾਰਾ, ਸਰਕਲ ਪ੍ਰਧਾਨ ਕੁਲਜੀਤ ਸਿੰਘ ਗੋਲਡੀ, ਸਾਬਕਾ ਸਰਪੰਚ ਟਹਿਲ ਦਾਸ, ਬੀਬੀ ਸਤਵਿੰਦਰ ਕੌਰ, ਗੁਰਦੀਪ ਸਿੰਘ ਹਰਗੜ੍ਹ, ਸਤਵੰਤ ਸਿੰਘ, ਮੁਹਿੰਦਰ ਸਿੰਘ, ਬਲਜੀਤ ਸਿੰਘ, ਹਰਵਿੰਦਰ ਸਿੰਘ, ਪਲਵਿੰਦਰ ਸਿੰਘ, ਜਸਵੀਰ ਸਿੰਘ ਚੱਕਰਾਜੂ ਸਿੰਘ, ਸੁਰਜੀਤ ਸਿੰਘ, ਹਰਬੰਸ ਲਾਲ, ਧਰਮਪਾਲ, ਸੁਰਿੰਦਰ ਸਿੰਘ, ਜਸਵਿੰਦਰ ਕੌਰ, ਹਰਭਜਨ ਕੌਰ ਵੀ ਸ਼ਾਮਿਲ ਹਨ ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਅੱਜ ਦੀ ਪਟਿਆਲਾ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ ਅਧਿਆਪਕ-ਮੰਝਪੁਰ
Next articleਚੈਰੀਟੇਬਲ ਹਸਪਤਾਲ ਕਠਾਰ ਵਿਖੇ ਖੂਨਦਾਨ ਕੈਂਪ ਦਾ ਆਯੋਜਨ 31 ਨੂੰ