ਪੰਜਾਬ ਵਿੱਚ ਰਾਹਤ ਬਣ ਵਰ੍ਹਿਆ ਮੀਂਹ

ਮਾਨਸਾ (ਸਮਾਜ ਵੀਕਲੀ): ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਵਿੱਚ ਪਏ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਸਵੇਰ ਤੋਂ ਪੈ ਰਹੇ ਹਲਕੇ ਮੀਂਹ ਨੇ ਫ਼ਸਲਾਂ ਵਿੱਚ ਰੰਗ ਭਰ ਦਿੱਤਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀਆਂ ਅਨੁਸਾਰ ਅਗਲੇ 48-72 ਘੰਟਿਆਂ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉਤਰਾਖੰਡ, ਚੰਡੀਗੜ੍ਹ ਅਤੇ ਦਿੱਲੀ ਵਿਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਨਾਲ ਪੰਜਾਬ ਵਿੱਚ ਬਿਜਲੀ ਦਾ ਸੰਕਟ ਦੂਰ ਹੋਣ ਦੀ ਵੀ ਉਮੀਦ ਬੱਝ ਗਈ ਹੈ।

ਖੇਤੀ ਮਾਹਿਰਾਂ ਨੇ ਇਸ ਮੀਂਹ ਨੂੰ ਸਾਰੀਆਂ ਫ਼ਸਲਾਂ ਲਈ ਲਾਭਦਾਇਕ ਦੱਸਿਆ ਹੈ। ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਅਫ਼ਸਰ ਡਾ. ਮਨਜੀਤ ਸਿੰਘ ਅਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਬਠਿੰਡਾ ਸਥਿਤ ਖੇਤਰੀ ਖੋਜ ਕੇਂਦਰ ਦੇ ਵਿਗਿਆਨੀ ਡਾ. ਜੀਐੱਸ ਰੋਮਾਣਾ ਨੇ ਕਿਹਾ ਕਿ ਸਾਉਣ ਦਾ ਇਹ ਮੀਂਹ ਫ਼ਸਲਾਂ ਲਈ ਦੇਸੀ ਘਿਓ ਵਾਂਗ ਕੰਮ ਕਰੇਗਾ। ਮੀਂਹ ਦੇ ਪਾਣੀ ਵਿਚ ਅਨੇਕਾਂ ਕਿਸਮ ਦੇ ਅਜਿਹੇ ਤੱਤ ਹੁੰਦੇ ਹਨ, ਜੋ ਫ਼ਸਲਾਂ ਦੀ ਭਰਪੂਰ ਝਾੜ ਲਈ ਅਖੀਰ ਤੱਕ ਕੰਮ ਕਰਦੇ ਰਹਿੰਦੇ ਹਨ। ਜੰਗਲਾਤ ਵਿਭਾਗ ਦੇ ਅਧਿਕਾਰੀ ਜਗਸੀਰ ਸਿੰਘ ਨੇ ਦੱਸਿਆ ਕਿ ਇਸ ਮੀਂਹ ਨਾਲ ਮਹਿਕਮੇ ਵੱਲੋਂ ਲਗਾਏ ਗਏ ਸੰਘਣੀ ਛਾਂ ਵਾਲੇ ਬੂਟੇ ਵੀ ਆਪਣੇ-ਆਪ ਚੱਲ ਪੈਣਗੇ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਮੀਂਹ ਕਰਕੇ ਬਿਜਲੀ ਦੀ ਮੰਗ ਘਟੀ
Next articleਨੌਂ ਉੱਚ ਪੁਲੀਸ ਅਫ਼ਸਰਾਂ ਕੋਲੋਂ ਪੁੱਛ-ਪੜਤਾਲ