ਚੰਡੀਗੜ੍ਹ (ਸਮਾਜ ਵੀਕਲੀ):ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਜ਼ੀਫਾ ਘੁਟਾਲੇ ਦੇ ਮਾਮਲੇ ਵਿੱਚ ਫ਼ੌਜਦਾਰੀ ਕੇਸ ਦਰਜ ਕਰਕੇ ਬਰਖਾਸਤਗੀ ਮੰਗੀ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਪਵਨ ਕੁਮਾਰ ਟੀਨੂੰ ਨੇ ਅੱਜ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਮੰਤਰੀ ਨੂੰ ਆਪਣੇ ਆਪ ਨੈਤਿਕ ਆਧਾਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਨੂੰ ਇਕ ਨਿਸ਼ਚਿਤ ਸਮੇਂ ਅੰਦਰ ਜਾਂਚ ਮੁਕੰਮਲ ਕਰਨ ਦੀ ਹਦਾਇਤ ਕੀਤੀ ਜਾਣੀ ਚਾਹੀਦੀ ਹੈ। ਡਾ. ਚੀਮਾ ਤੇ ਟੀਨੂੰ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਇਕ ਦਾਗੀ ਮੰਤਰੀ ਨੂੰ ਜਾਂਚ ਤੋਂ ਪਹਿਲਾਂ ਹੀ ਕਲੀਨ ਚਿੱਟ ਦੇ ਦਿੱਤੀ ਸੀ, ਜਿਸ ਤੋਂ ਪਤਾ ਚੱਲਦਾ ਹੈ ਕਿ ਧਰਮਸੋਤ ਨੂੰ ਮੁੱਖ ਮੰਤਰੀ ਦਾ ਆਸ਼ੀਰਵਾਦ ਪ੍ਰਾਪਤ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly