(ਸਮਾਜ ਵੀਕਲੀ): ਦਿੱਲੀ ਵਿਧਾਨ ਸਭਾ ’ਚ ਅੱਜ ਵਾਤਾਵਰਨ ਪ੍ਰੇਮੀ ਸੁੰਦਰ ਲਾਲ ਬਹੁਗੁਣਾ ਨੂੰ ਭਾਰਤ ਰਤਨ ਦੇਣ ਦੀ ਮੰਗ ਸਬੰਧੀ ਮਤਾ ਪਾਸ ਕੀਤਾ ਗਿਆ। ਇਹ ਮਤਾ ਪਾਲਮ ਦੀ ‘ਆਪ’ ਵਿਧਾਇਕਾ ਭਾਵਨਾ ਗੌੜ ਨੇ ਪੇਸ਼ ਕੀਤਾ। ਉਸ ਨੇ ਬਹੁਗੁਣਾ ਦੀ ਜ਼ਿੰਦਗੀ ’ਤੇ ਚਾਨਣਾ ਪਾਇਆ। ਹਮਾਇਤ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨੇ ਵੀ ਸੁੰਦਰ ਲਾਲ ਬਹੁਗੁਣਾ ਨੂੰ ਭਾਰਤ ਰਤਨ ਦੇਣ ਬਾਰੇ ਵਿਚਾਰ-ਵਟਾਂਦਰੇ ਦੌਰਾਨ ਕਿਹਾ ਕਿ ਅੱਜ ਪਹਿਲੀ ਵਾਰ ਸਦਨ ਵਿੱਚ ਅਜਿਹਾ ਮਤਾ ਆਇਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly