ਕਿਸਾਨਾਂ ਦੀਆਂ ਮੌਤਾਂ ਸਬੰਧੀ ਜੇਪੀਸੀ ਕਾਇਮ ਕਰਨ ਦੀ ਮੰਗ

ਨਵੀਂ ਦਿੱਲੀ (ਸਮਾਜ ਵੀਕਲੀ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅੱਠ ਪਾਰਟੀਆਂ ਦੀ ਅਗਵਾਈ ਕਰਦਿਆਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਤੋਂ ਮੰਗ ਕੀਤੀ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਵੱਲੋਂ ਇਹ ਦਾਅਵਾ ਕਰਨ ਕਿ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦੀਆਂ ਹੋਈਆਂ ਮੌਤਾਂ ਦਾ ਕੇਂਦਰ ਸਰਕਾਰ ਕੋਲ ਕੋਈ ਰਿਕਾਰਡ ਨਹੀਂ ਹੈ, ਦੀ ਜਾਂਚ ਵਾਸਤੇ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਗਠਿਤ ਕੀਤੀ ਜਾਵੇ।

ਇਸ ਸਬੰਧ ਵਿੱਚ ਅਕਾਲੀ ਦਲ, ਬਸਪਾ, ਐੱਨਪੀਸੀ, ਸੀਪੀਆਈ, ਸੀਪੀਐੱਮ, ਆਰਐੱਲਪੀ, ਜੇ ਐਂਡ ਕੇ ਨੈਸ਼ਨਲ ਕਾਨਫਰੰਸ ਤੇ ਸ਼ਿਵ ਸੈਨਾ ਦੇ ਸੰਸਦ ਮੈਂਬਰਾਂ ਨੇ ਲੋਕ ਸਭਾ ਸਪੀਕਰ ਨੂੰ ਲਿਖਤੀ ਮੈਮੋਰੰਡਮ ਦਿੱਤਾ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਦੇ ਪ੍ਰਤੀਨਿਧਾਂ ਨੂੰ ਅਪੀਲ ਕੀਤੀ ਕਿ ਉਹ ਕੱਲ੍ਹ ਰਾਸ਼ਟਰਪਤੀ ਨੂੰ ਮਿਲ ਕੇ ਉਨ੍ਹਾਂ ਦੇ ਦਖਲ ਦੀ ਮੰਗ ਕਰਨ ਤੇ ਕੇਂਦਰ ਸਰਕਾਰ ਨੂੰ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਬਾਰੇ ਸੰਸਦ ਵਿਚ ਚਰਚਾ ਕਰਵਾਉਣ ਦੀ ਹਦਾਇਤ ਕਰਨ ਦੀ ਬੇਨਤੀ ਕਰਨ ਵਾਸਤੇ ਮਿਲਣ ਵਾਲੇ ਸੰਸਦ ਮੈਂਬਰਾਂ ਦੇ ਵਫ਼ਦ ਵਿੱਚ ਸ਼ਾਮਲ ਹੋਣ।

ਅੱਜ ਸਪੀਕਰ ਨੂੰ ਦਿੱਤੇ ਮੰਗ ਪੱਤਰ ਦੇ ਵੇਰਵੇ ਸਾਂਝੇ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੰਸਦ ਮੈਂਬਰਾਂ ਨੇ ਕਿਹਾ ਹੈ ਕਿ ਖੇਤੀਬਾੜੀ ਮੰਤਰੀ ਨੇ ਇਹ ਕਹਿ ਕੇ ਗੰਭੀਰ ਗਲਤੀ ਕਰ ਲਈ ਹੈ ਕਿ ਸਰਕਾਰ ਕੋਲ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਦਾ ਬਿਆਨ ਪਿਛਲੇ ਅੱਠ ਮਹੀਨਿਆਂ ਤੋਂ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸ਼ਹਾਦਤ ’ਤੇ ਪੋਚਾ ਫੇਰਨ ਵਾਲੀ ਗੱਲ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗਾਇਕ ਆਈ ਪੀ ਸੰਧੂ ‘ਮੁੰਡਾ ਸਰਦਾਰ’ ਸਿੰਗਲ ਟਰੈਕ ਲੈ ਕੇ ਹੋਇਆ ਹਾਜ਼ਰ
Next articleਕਿਸਾਨ ਸੰਸਦ: ਬਿਜਲੀ ਸੋਧ ਬਿੱਲ ਸੂਚੀਬੱਧ ਕਰਨਾ ਵਾਅਦਾਖ਼ਿਲਾਫ਼ੀ ਕਰਾਰ