ਸ਼ਹੀਦ ਊਧਮ ਸਿੰਘ ਦੀ ਯਾਦਗਾਰ ਅੱਜ ਲੋਕ ਅਰਪਿਤ ਕਰਨਗੇ ਮੁੱਖ ਮੰਤਰੀ

ਚੰਡੀਗੜ੍ਹ (ਸਮਾਜ ਵੀਕਲੀ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਸ਼ਨਿਚਰਵਾਰ ਨੂੰ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਜਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਵਿਖੇ 2.61 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਯਾਦਗਾਰ ਭਲਕੇ 31 ਜੁਲਾਈ 2021 ਨੂੰ ਲੋਕ ਅਰਪਿਤ ਕਰਨਗੇ। ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ  ਮੌਕੇ ਸੂਬਾ ਪੱਧਰੀ ਸਮਾਰੋਹ ਉਲੀਕਿਆ ਗਿਆ ਹੈ। ਸੁਨਾਮ-ਮਾਨਸਾ ਸੜਕ ’ਤੇ 4 ਏਕੜ ਜਗਾ ’ਤੇ ਤਿਆਰ ਕੀਤੀ ਗਈ ਸ਼ਹੀਦ ਊਧਮ ਸਿੰਘ ਯਾਦਗਾਰ ’ਚ ਸ਼ਹੀਦ ਦਾ ਤਾਂਬੇ ਦਾ ਬੁੱਤ, ਉਨ੍ਹਾਂ ਦੀਆਂ ਨਿਸ਼ਾਨੀਆਂ ਸੰਭਾਲਣ ਤੇ ਪ੍ਰਦਰਸ਼ਨੀ ਲਈ ਅਜਾਇਬ ਘਰ, ਕੈਫੇਟੇਰੀਆ ਤੇ ਹੋਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਮਰੀਕਾ ’ਚ ਭਾਰਤੀ ਸਫੀਰ ਦਰਬਾਰ ਸਾਹਿਬ ਨਤਮਸਤਕ
Next article‘ਆਪ’ ਨੇ ਵਿਵਾਦਾਂ ’ਚ ਘਿਰੇ ਕਾਂਗਰਸੀ ਮੰਤਰੀਆਂ ਦੀ ਬਰਖਾਸਤਗੀ ਮੰਗੀ