ਨਵੀਂ ਦਿੱਲੀ (ਸਮਾਜ ਵੀਕਲੀ): ਨਵੇਂ ਖੇਤੀ ਕਾਨੂੰਨਾਂ ’ਤੇ ਸੰਸਦ ਵਿੱਚ ਚਰਚਾ ਨਾ ਕਰਾਉਣ ’ਤੇ ਕੇਂਦਰ ਸਰਕਾਰ ਦੀ ਅਲੋਚਨਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਭਗਵੰਤ ਮਾਨ ਨੇ ਕਿਹਾ, ‘ਜੇ ਮੋਦੀ ਸਰਕਾਰ ਆਪਣੀ ਜ਼ਿੱਦ ’ਤੇ ਅੜੀ ਹੈ ਤਾਂ ‘ਆਪ’ ਕਿਸਾਨਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।’ ਭਗਵੰਤ ਮਾਨ ਨੇ ਕਿਹਾ ਕਿ ਉਹ ਦੋ ਹਫ਼ਤਿਆਂ ਤੋਂ ਸੰਸਦ ਵਿੱਚ ਕਿਸਾਨਾਂ ਦੀ ਆਵਾਜ਼ ਬੁਲੰਦ ਕਰ ਰਹੇ ਹਨ ਅਤੇ ਲਗਾਤਾਰ ‘ਕੰਮ ਰੋਕੂ ਮਤਾ’ ਪੇਸ਼ ਕਰ ਰਹੇ ਹਨ, ਜਿਸ ਵਿੱਚ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਵਿੱਚ ਚਰਚਾ ਕਰਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਜ਼ਿੱਦੀ ਨੀਤੀ ਅੰਨਦਾਤਾ ਅਤੇ ਦੇਸ਼ ਲਈ ਨੁਕਸਾਨਦਾਇਕ ਹੈ, ਜਿਸ ਨੂੰ ਛੱਡਿਆ ਜਾਣਾ ਚਾਹੀਦਾ ਹੈ। ਉਨ੍ਹਾਂ ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਤਿੰਨੋਂ ਖੇਤੀ ਕਾਨੂੰਨ ਰੱਦ ਹੋਣੇ ਚਾਹੀਦੇ ਹਨ ਅਤੇ ਨਵਾਂ ਬਿਜਲੀ ਸੋਧ ਬਿੱਲ ਸੰਸਦ ਵਿੱਚ ਪੇਸ਼ ਕਰਨ ਤੋਂ ਬਚਣਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਇੱਕ ਪਾਸੇ ਦੇਸ਼ ਦੇ ਕਿਸਾਨ ਜ਼ਮੀਨ ਤੇ ਹੋਂਦ ਦੀ ਰਾਖੀ ਲਈ ਲੜ ਰਹੇ ਹਨ ਤੇ ਦੂਜੇ ਪਾਸੇ ਨਰਿੰਦਰ ਮੋਦੀ ਸਰਕਾਰ ਕਿਸਾਨਾਂ ਦੀ ਜ਼ਮੀਨ ਕਾਰਪੋਰੇਟਾਂ ਹਵਾਲੇ ਕਰਨ ਦੀ ਜ਼ਿੱਦ ਕਰ ਰਹੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly