ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਸਰਕਾਰ ਨੇ ਕਰੋਨਾ ਦੀ ਦੂਜੀ ਲਹਿਰ ਮੱਠੀ ਪੈਣ ਮਗਰੋਂ ਸਕੂਲਾਂ ਨੂੰ 2 ਅਗਸਤ ਤੋਂ ਸਾਰੀਆਂ ਕਲਾਸਾਂ ਲਈ ਖੋਲ੍ਹਣ ਲਈ ਇਜਾਜ਼ਤ ਦੇ ਦਿੱਤੀ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਕਰੋਨਾ ਕੇਸਾਂ ਦੀ ਗਿਣਤੀ ਘਟਣ ਕਰਕੇ ਸੂਬਾ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ ਅਤੇ ਨਾਲ ਹੀ ਸਕੂਲਾਂ ਵਿੱਚ ਕਰੋਨਾ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਦੀ ਹਦਾਇਤ ਵੀ ਕੀਤੀ ਹੈ। ਕਰੋਨਾ ਮਹਾਮਾਰੀ ਕਾਰਨ ਸੂਬੇ ’ਚ ਸਕੂਲ ਸਵਾ ਸਾਲ ਤੋਂ ਬੰਦ ਹਨ।
ਵਧੀਕ ਗ੍ਰਹਿ ਸਕੱਤਰ ਨੇ ਸੂਬੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਕਿ ਸਾਰੀਆਂ ਕਲਾਸਾਂ ਲਈ ਸਕੂਲਾਂ ਨੂੰ ਖੋਲ੍ਹਿਆ ਜਾ ਰਿਹਾ ਹੈ ਪਰ ਕਰੋਨਾ ਨਿਯਮਾਂ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾਵੇ। ਇਸ ਦੌਰਾਨ ਸਕੂਲ ਸਟਾਫ਼ ਦੇ ਕਰੋਨਾ ਵੈਕਸੀਨ ਲੱਗੀ ਹੋਣੀ ਜ਼ਰੂਰੀ ਹੈ ਜਦਕਿ ਸਕੂਲਾਂ ਵਿੱਚ ਆਨਲਾਈਨ ਸਿੱਖਿਆ ਵੀ ਪਹਿਲਾਂ ਵਾਂਗ ਜਾਰੀ ਰਹੇਗੀ। 10ਵੀਂ ਤੋਂ 12ਵੀਂ ਕਲਾਸ ਲਈ ਸਕੂਲ ਪਹਿਲਾਂ ਹੀ 27 ਜੁਲਾਈ ਨੂੰ ਖੋਲ੍ਹੇ ਜਾ ਚੁੱਕੇ ਹਨ। ਇਸੇ ਦੌਰਾਨ ਸਿਹਤ ਮਾਹਿਰਾਂ ਵੱਲੋਂ ਜਲਦੀ ਹੀ ਕਰੋਨਾ ਲਾਗ ਦੀ ਤੀਜੀ ਲਹਿਰ ਆਉਣ ਦਾ ਖਦਸ਼ਾ ਵੀ ਜਤਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਸੂਬਾ ਸਰਕਾਰ ਚੌਕਸ ਰਹਿਣ ਦਾ ਦਾਅਵਾ ਕਰ ਰਹੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly