ਅੱਪਰਾ, ਸਮਾਜ ਵੀਕਲੀੋ- ਨਗਰ-ਅੱਪਰਾ-ਚਾਹਲ ਕਲਾਂ ਰੋਡ ਦੇ ਨਿਰਮਾਣ ਕਾਰਜ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਉਕਤ ਵਿਚਾਰ ਟੋਨੂੰ ਕਾਲੜਾ ਮੈਂਬਰ ਬਲਾਕ ਸੰਮਤੀ ਫਿਲੌਰ ਤੇ ਸੋਮ ਦੱਤ ਸੋਮੀ ਕੋ-ਚੇਅਰਮੈਨ ਜਿਲਾ ਕਾਂਗਰਸ ਦਿਹਾਤੀ ਜਲੰਧਰ ਐਸ. ਸੀ. ਡਿਪਾਰਟਮੈਂਟ ਨੇ ਅੱਜ ਸਥਾਨਕ ਰੋਡ ਦੀ ਸਮੀਖਿਆ ਕਰਨ ਮੌਕੇ ਪ੍ਰਗਟ ਕੀਤੇ। ਟੋਨੂੰ ਕਾਲੜਾ ਤੇ ਸੋਮ ਦੱਤ ਸੋਮੀ ਨੇ ਕਿਹਾ ਕਿ ਉਕਤ ਰੋਡ ਦੀ ਹਾਲਤ ਬਹੁਤ ਹੀ ਜਿਆਦਾ ਖਸਤਾ ਸੀ, ਜਿਸ ਕਾਰਣ ਇਲਾਕਾ ਵਾਸੀਆਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਉਨਾਂ ਅੱਗੇ ਕਿਹਾ ਕਿ ਉਕਤ ਰੋਡ ਦੇ ਬਣਨ ਨਾਲ ਇਲਾਕਾ ਵਾਸੀਆਂ ਨੂੰ ਰਾਹਤ ਮਹਿਸੂਸ ਹੋਵੇਗੀ। ਟੋਨੂੰ ਕਾਲੜਾ ਤੇ ਸੋਮ ਦੱਤ ਸੋਮੀ ਨੇ ਸੰਤੋਖ ਸਿੰਘ ਚੌਧਰੀ ਮੈਂਬਰ ਪਾਰਲੀਮੈਂਟ ਜਲੰਧਰ ਤੇ ਵਿਕਰਮ ਚੌਧਰੀ ਇੰਚਾਰਜ ਹਲਕਾ ਫਿਲੌਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੇ ਇਸ ਰੋਡ ਦਾ ਨਿਰਮਾਣ ਕਾਰਜ ਸ਼ੁਰੂ ਕਰਵਾ ਕੇ ਇਲਾਕਾ ਵਾਸੀਆਂ ਦੀ ਵੱਡੀ ਪ੍ਰੇਸ਼ਾਨੀ ਤੇ ਮੁਸੀਬਤ ਹਲ ਕਰ ਦਿੱਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly