ਕੱਚੇ ਅਧਿਆਪਕਾਂ ਨੇ ਬੰਦ ਕੀਤੇ ਸਿੱਖਿਆ ਬੋਰਡ ਦੇ ਗੇਟ

ਐਸ.ਏ.ਐਸ. ਨਗਰ (ਮੁਹਾਲੀ) (ਸਮਾਜ ਵੀਕਲੀ) : ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਮੰਗਾਂ ਦੇ ਹੱਕ ਵਿੱਚ ਸਿੱਖਿਆ ਭਵਨ ਦੇ ਬਾਹਰ ਚੱਲ ਰਿਹਾ ਲੜੀਵਾਰ ਧਰਨਾ ਅੱਜ 50ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਝੂਠੇ ਲਾਰਿਆਂ ਤੋਂ ਅੱਕੇ ਕੱਚੇ ਅਧਿਆਪਕਾਂ ਨੇ ਅੱਜ ਗੁਪਤ ਐਕਸ਼ਨ ਕਰਦਿਆਂ ਸਿੱਖਿਆ ਭਵਨ ਅਤੇ ਸਕੂਲ ਬੋਰਡ ਦੇ ਸਾਰੇ ਗੇਟਾਂ ਦੀ ਘੇਰਾਬੰਦੀ ਕਰਕੇ ਸਿੱਖਿਆ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਫ਼ਤਰਾਂ ਵਿੱਚ ਨਹੀਂ ਜਾਣ ਦਿੱਤਾ।

ਮੁਹਾਲੀ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਗੇਟ ਬੰਦ ਕਰਨ ਵਿੱਚ ਸਫ਼ਲ ਹੋ ਗਏ। ਸਿੱਖਿਆ ਵਿਭਾਗ ਅਤੇ ਬੋਰਡ ਦਾ ਕੋਈ ਵੀ ਅਧਿਕਾਰੀ ਅਤੇ ਕਰਮਚਾਰੀ ਦਫ਼ਤਰ ਨਹੀਂ ਪਹੁੰਚ ਸਕੇ। ਇਸ ਦੌਰਾਨ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਕੱਚੇ ਅਧਿਆਪਕਾਂ ਨੇ ਕਿਹਾ ਕਿ ਉਨ੍ਹਾਂ ਦੀ ਮੀਟਿੰਗ ਤੈਅ ਕਰਵਾਈ ਜਾਵੇ। ਇਸ ਤੋਂ ਘੱਟ ਉਨ੍ਹਾਂ ਨੂੰ ਕੋਈ ਗੱਲ ਮਨਜ਼ੂਰ ਨਹੀਂ। ਇਸ ਮੌਕੇ ਸੂਬਾ ਕਨਵੀਨਰ ਅਜਮੇਰ ਸਿੰਘ ਔਲਖ ਤੇ ਗਗਨਦੀਪ ਕੌਰ ਅਬੋਹਰ ਨੇ ਕਿਹਾ ਕਿ ਜੇ ਸਰਕਾਰ ਨੇ ਤੁਰੰਤ ਮੰਗਾਂ ਨਾ ਮੰਨੀਆਂ ਤਾਂ 15 ਅਗਸਤ ਨੂੰ ਆਜ਼ਾਦੀ ਸਮਾਗਮਾਂ ਨੇੜੇ ਰੋਸ ਮੁਜ਼ਾਹਰੇ ਕੀਤੇ ਜਾਣਗੇ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁਲਾਜ਼ਮ ਪੱਕੇ ਕਰਨ ਲਈ ਕਾਂਗਰਸ ਵੱਲੋਂ ਬਿੱਲ ਲਿਆਉਣ ਦੀ ਤਿਆਰੀ
Next articleਜ਼ਿਲ੍ਹੇਦਾਰ ਤੇ ਪਟਵਾਰੀਆਂ ਦੀ ਭਰਤੀ ਪ੍ਰੀਖਿਆ ਲਈ 550 ਤੋਂ ਵੱਧ ਕੇਂਦਰ ਬਣੇ