ਜ਼ੀਰਕਪੁਰ (ਸਮਾਜ ਵੀਕਲੀ): ਵਾਤਾਵਰਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਐੱਸ.ਏ.ਐੱਸ. ਨਗਰ ਗਿਰੀਸ਼ ਦਿਆਲਨ ਨੇ ਅੱਜ ਕੈਮੀਕਲ ਫੈਕਟਰੀ ਵਿੱਚੋਂ ਰਿਸਾਅ ਦੀ ਘਟਨਾ ਦੀ ਤੁਰੰਤ ਜਾਂਚ ਦੇ ਆਦੇਸ਼ ਦਿੱਤੇ ਹਨ, ਜਿਸ ਕਾਰਨ ਢਕੋਲੀ ਬਰਸਾਤੀ ਨਾਲੇ ਦਾ ਪਾਣੀ ਲਾਲ ਹੋ ਗਿਆ। ਸ੍ਰੀ ਦਿਆਲਨ ਨੇ ਦੱਸਿਆ ਕਿ ਵਾਤਾਵਰਨ ਵਿਭਾਗ ਦੇ ਐਕਸੀਅਨ ਇਸ ਘਟਨਾ ਦੀ ਪੂਰੀ ਜਾਂਚ ਕਰਨਗੇ ਅਤੇ ਕੈਮੀਕਲ ਦੇ ਨਮੂਨੇ ਲਏ ਜਾਣਗੇ ਤਾਂ ਜੋ ਇਸ ਦੇ ਸਰੋਤ ਦਾ ਪਤਾ ਲਗਾਇਆ ਜਾ ਸਕੇ ਅਤੇ ਕਾਰਵਾਈ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਢਲੇ ਤੱਥਾਂ ਤੋਂ ਪਤਾ ਲੱਗਾ ਹੈ ਕਿ ਇਸ ਕੈਮੀਕਲ ਦਾ ਰਿਸਾਅ ਗੁਆਂਢੀ ਸੂਬੇ ਦੀ ਫੈਕਟਰੀ ਤੋਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕੈਮੀਕਲ ਦੇ ਅਸਲ ਸਰੋਤ ਦਾ ਪਤਾ ਲਾਉਣ ਲਈ ਇਸ ਸਥਾਨ ’ਤੇ ਪਹਿਲਾਂ ਹੀ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly