ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਹਮੇਸ਼ਾਂ ਤਿਆਰ: ਤੋਮਰ

Union Agriculture Minister Narendra Singh Tomar.

ਨਵੀਂ ਦਿੱਲੀ, (ਸਮਾਜ ਵੀਕਲੀ):  ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਇਸ ਮੁੱਦੇ ਦੇ ਹੱਲ ਲਈ ਕਿਸਾਨਾਂ ਨਾਲ ਵਿਚਾਰ ਵਟਾਂਦਰੇ ਲਈ ਹਮੇਸ਼ਾਂ ਤਿਆਰ ਹੈ। ਰਾਜ ਸਭਾ ਵਿੱਚ ਸਵਾਲ ਦੇ ਲਿਖਤੀ ਜਵਾਬ ਵਿੱਚ ਸ੍ਰੀ ਤੋਮਰ ਨੇ ਦੱਸਿਆ ਕਿ ਸਰਕਾਰ ਨੇ ਕਿਸਾਨਾਂ ਦੇ ਵਿਰੋਧ ਨੂੰ ਖਤਮ ਕਰਨ ਲਈ ਕਿਸਾਨ ਯੂਨੀਅਨਾਂ ਨਾਲ ਸਰਗਰਮੀ ਨਾਲ ਅਤੇ ਨਿਰੰਤਰ ਕੰਮ ਕੀਤਾ ਅਤੇ ਮੁੱਦਿਆਂ ਦੇ ਹੱਲ ਲਈ ਕਿਸਾਨ ਯੂਨੀਅਨਾਂ ਨਾਲ 11 ਦੌਰ ਦੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਕਿਸਾਨ ਯੂਨੀਅਨਾਂ ਕਦੇ ਵੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਛੱਡ ਕੇ ਕਾਨੂੰਨਾਂ ਦੀਆਂ ਵਿਵਸਥਾਵਾਂ ‘ਤੇ ਵਿਚਾਰ ਕਰਨ ਲਈ ਸਹਿਮਤ ਨਹੀਂ ਹੋਈਆਂ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੇਈਈ-ਮੇਨਜ਼ ਦੇ ਨਤੀਜੇ ਐਲਾਨੇ
Next articleਭਾਰਤ ਤੇ ਚੀਨ ਨੇ ਪੂਰਬੀ ਲੱਦਾਖ ਦੇ ਗੋਗਰਾ ਇਲਾਕੇ ’ਚੋਂ ਫੌਜੀ ਵਾਪਸ ਸੱਦੇ