ਮੁੰਬਈ (ਸਮਾਜ ਵੀਕਲੀ): ਮਹਾਰਾਸ਼ਟਰ ਭਾਜਪਾ ਮੁਖੀ ਚੰਦਰਕਾਂਤ ਪਾਟਿਲ ਨੇ ਅੱਜ ਮਹਾਰਾਸ਼ਟਰ ਨਵਨਿਰਮਾਣ ਸੈਨਾ (ਐੱਮਐੱਨਸੀ) ਪ੍ਰਧਾਨ ਰਾਜ ਠਾਕਰੇ ਨਾਲ ਗੱਲਬਾਤ ਕੀਤੀ। ਇਸ ਮੁਲਾਕਾਤ ਮਗਰੋਂ ਦੋਵਾਂ ਪਾਰਟੀਆਂ ਦੇ ਮੁੰਬਈ ਨਗਰ ਨਿਗਮ ਦੀਆਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਇਕੱਠੇ ਲੜਨ ਦੀ ਚਰਚਾ ਤੇਜ਼ ਹੋ ਗਈ ਹੈ। ਮੀਟਿੰਗ ਮਗਰੋਂ ਰਾਜ ਠਾਕਰੇ ਦੀ ਇੱਥੇ ਸਥਿਤ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਟਿਲ ਨੇ ਕਿਹਾ ਕਿ ਫਿਲਹਾਲ ਗੱਠਜੋੜ ਦੀ ਕੋਈ ਯੋਜਨਾ ਨਹੀਂ ਹੈ। ਭਾਜਪਾ ਆਗੂ ਨੇ ਕਿਹਾ, ‘‘ਰਾਜ ਨੇ ਮੈਨੂੰ ਕਿਹਾ ਕਿ ਉਨ੍ਹਾਂ ਨੂੰ ਮੁੰਬਈ ਵਿੱਚ ਰਹਿ ਰਹੇ ਗ਼ੈਰ-ਮਰਾਠੀ ਲੋਕਾਂ ਨਾਲ ਕੋਈ ਨਾਰਾਜ਼ਗੀ ਨਹੀਂ ਹੈ। ਸਾਡੇ ਦਰਮਿਆਨ ਕੁੱਝ ਸਿਆਸੀ ਮੱਤਭੇਦ ਹਨ ਅਤੇ ਚੋਣਾਂ ਤੋਂ ਪਹਿਲਾਂ ਗੱਠਜੋੜ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ।’’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly