ਲੱਦਾਖ ਵਿੱਚ ਕੇਂਦਰੀ ਯੂਨੀਵਰਸਿਟੀ ਸਥਾਪਿਤ ਕਰਨ ਲਈ ਬਿੱਲ ਪਾਸ

ਨਵੀਂ ਦਿੱਲੀ (ਸਮਾਜ ਵੀਕਲੀ):  ਲੋਕ ਸਭਾ ਵਿੱਚ ਅੱਜ ਵਿਰੋਧੀਆਂ ਵੱਲੋਂ ਪੈਗਾਸਸ ਸਪਾਈਵੇਅਰ ਅਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਦਰਸ਼ਨਾਂ ਦੌਰਾਨ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਵਿੱਚ ਕੇਂਦਰੀ ਯੂਨੀਵਰਸਿਟੀ ਸਥਾਪਿਤ ਕਰਨ ਦੀ ਮੰਗ ਵਾਲਾ ਇਕ ਬਿੱਲ ਪਾਸ ਕੀਤਾ ਗਿਆ। ਕੇਂਦਰੀ ਯੂਨੀਵਿਰਸਿਟੀਜ਼ ਸੋਧ ਬਿੱਲ-2021 ਬਾਰੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਕਿਹਾ ਕਿ ਹਰ ਸਾਲ ਲਗਪਗ 7 ਹਜ਼ਾਰ ਵਿਦਿਆਰਥੀ ਲੱਦਾਖ ਤੋਂ ਬਾਹਰ ਪੜ੍ਹਾਈ ਕਰਨ ਜਾਂਦੇ ਹਨ ਅਤੇ ਕੇਂਦਰੀ ਯੂਨੀਵਰਸਿਟੀ ਸਥਾਪਿਤ ਹੋਣ ਨਾਲ 2,500 ਵਿਦਿਆਰਥੀਆਂ ਨੂੰ ਇਥੇ ਪੜ੍ਹਾਈ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਉਹ ਲੱਦਾਖ ਵਿੱਚ ਇਕ ਕੇਂਦਰੀ ਯੂਨੀਵਰਸਿਟੀ ਸਥਾਪਿਤ ਕਰਨਾ ਚਾਹੁੰਦੇ ਹਨ ਤੇ ਇਹ ਇਕ ਇਤਫਾਕ ਹੈ ਕਿ ਉਹ ਧਾਰਾ 370 ਹਟਾਉਣ ਦੀ ਦੂਜੀ ਵਰ੍ਹੇਗੰਢ ਮੌਕੇ ਇਸ ਬਿੱਲ ਨੂੰ ਲੈ ਕੇ ਆਏ ਹਨ। ਸ੍ਰੀ ਪ੍ਰਧਾਨ ਨੇ ਕਿਹਾ ਕਿ ਜੰਮੂ ਤੇ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਹਟਾਉਣਾ ਸਲੋਗਨ ਨਹੀਂ, ਬਲਕਿ ਇਹ ਵਚਨਬੱਧਤਾ ਸੀ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਾਮੀਆ ਮਸਜਿਦ ਵਿੱਚ ਸਮੂਹਿਕ ਨਮਾਜ਼ ਅਦਾ
Next articleਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ‘ਕਿਸਾਨ ਸੰਸਦ’ ’ਚ ਸ਼ਿਰਕਤ