ਸ਼ਾਮਚੁਰਾਸੀ, (ਕੁਲਦੀਪ ਚੁੰਬਰ ) (ਸਮਾਜ ਵੀਕਲੀ)- ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਮਚੁਰਾਸੀ ਦੀ ਇੰਚਾਰਜ ਅਤੇ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਵਲੋਂ ਹਲਕੇ ਦੇ ਪਿੰਡਾਂ ਵਿਚ ਸ਼ੁਰੂ ਕੀਤੀਆਂ ਮੀਟਿੰਗਾਂ ਦੇ ਤਹਿਤ ਪਿੰਡ ਸੰਧਰਾਂ ਸੋਢੀਆਂ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣੀਆਂ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਵਾਸੀਆਂ ਲਈ ਕੀਤੇ 13 ਨੁਕਾਤੀ ਵੱਡੇ ਐਲਾਨਾਂ ਨਾਲ ਜਿੱਥੇ ਹਰ ਵਰਗ ਨੂੰ ਫਾਇਦਾ ਹੋਵੇਗਾ ਉੱਥੇ ਪੰਜਾਬ ਦਾ ਵਿਦਿਆਰਥੀ ਵਰਗ ਤੇ ਨੌਜਵਾਨ ਦੇ ਮਨੋਬਲ ਅਤੇ ਜੀਵਨ ਸ਼ੈਲੀ ਉਤਸ਼ਾਹਿਤ ਹੋਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਇਸ ਸਮੇਂ ਹਰ ਪੱਖ ਤੋਂ ਪੂਰੀ ਤਰਾਂ ਫੇਲ ਹੋ ਚੁੱਕੀ ਹੈ। ਜਿੱਥੇ ਹਰ ਵਰਗ ਕਾਂਗਰਸ ਦੀਆਂ ਨੀਤੀਆਂ ਤੋਂ ਦੁੱਖੀ ਹੈ ਉੱਥੇ ਹਰ ਰੋਜ ਹਰ ਕਸਬੇ ਤੇ ਪਿੰਡਾਂ ਵਿਚ ਦੁੱਖੀ ਹੋਈ ਜਨਤਾ ਵਲੋਂ ਧਰਨੇ ਲਗਾ ਕੇ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਮੌਕੇ ਹੋਰਨ੍ਹਾਂ ਤੋਂ ਇਲਾਵਾ ਦਲਜੀਤ ਰਾਏ ਜਨਰਲ ਸਕੱਤਰ, ਜਸਕਰਨ ਸਿੰਘ ਸੂਸ, ਨਰਿੰਦਰ ਸਿੰਘ ਸੂਸ, ਡੈਨੀ ਪੰਡੋਰੀ ਫੰਗੂੜੇ, ਕੁਲਵਿੰਦਰ ਸਿੰਘ ਕਿੰਦਾ, ਸੁਰਿੰਦਰ ਸਿੰਘ, ਕੁਲਦੀਪ ਸਿੰਘ ਨੰਬਰਦਾਰ, ਕਸ਼ਮੀਰ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਸਰਕਲ ਪ੍ਰਧਾਨ ਗੁਰਮੇਲ ਸਿੰਘ ਮੂੰਡੀਆਂ, ਬੀਬੀ ਹਰਵਿੰਦਰ ਕੌਰ, ਨੰਬਰਦਾਰ ਓਮ ਪ੍ਰਕਾਸ਼, ਸੰਤੋਖ ਸਿੰਘ, ਦਿਲਬਾਗ ਸਿੰਘ, ਹਰਦੇਵ ਸਿੰਘ, ਪਰਮਿੰਦਰ ਸਿੰਘ, ਬਲਵੀਰ ਸਿੰਘ, ਬਰਿੰਦਰ ਸਿੰਘ, ਪ੍ਰਭਦੀਪ ਸਿੰਘ, ਦਿਲਬਾਗ ਸਿੰਘ, ਮਨੋਹਰ ਸਿੰਘ, ਤਰਸੇਮ ਸਿੰਘ, ਅਜੀਤ ਸਿੰਘ, ਰਸ਼ਪਾਲ ਸਿੰਘ, ਇੰਦਰਜੀਤ ਕੌਰ, ਮਨਜੀਤ ਕੌਰ ਵੀ ਸ਼ਾਮਿਲ ਹੋਏ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly