ਕੋਵਿਡ: ਨੱਕ ਰਾਹੀਂ ਦਿੱਤੀ ਜਾਣ ਵਾਲੀ ਦਵਾਈ ਦੇ ਦੂਜੇ ਗੇੜ ਦੇ ਟਰਾਇਲ ਨੂੰ ਮਨਜ਼ੂਰੀ

ਨਵੀਂ ਦਿੱਲੀ (ਸਮਾਜ ਵੀਕਲੀ):  ਕਰੋਨਾ ਤੋਂ ਬਚਾਅ ਲਈ ਭਾਰਤ ਬਾਇਓਟੈੱਕ ਵੱਲੋਂ ਵਿਕਸਤ ਕੀਤੀ ਗਈ ਨੱਕ ਰਾਹੀਂ ਦਿੱਤੀ ਜਾਣ ਵਾਲੀ ਦਵਾਈ ਦੇ ਦੂਜੇ ਗੇੜ ਦੇ ਟਰਾਇਲ ਨੂੰ ਮਨਜ਼ੂਰੀ ਮਿਲ ਗਈ ਹੈ। ਬਾਇਓਤਕਨੀਕ ਵਿਭਾਗ ਨੇ ਦੱਸਿਆ ਹੈ ਕਿ 18 ਤੋਂ 60 ਸਾਲ ਉਮਰ ਵਰਗ ਦੇ ਵਿਅਕਤੀਆਂ ’ਤੇ ਇਸ ਦਵਾਈ ਦੇ ਪਹਿਲੇ ਗੇੜ ਦਾ ਟਰਾਇਲ ਪੂਰਾ ਹੋ ਚੁੱਕਾ ਹੈ। ਪਹਿਲਾਂ ਜਾਰੀ ਕੀਤੇ ਬਿਆਨ ਵਿੱਚ ਕਿਹਾ ਗਿਆ ਸੀ ਕਿ ਦਵਾਈ ਦੇ ਦੂਸਰੇ ਤੇ ਤੀਸਰੇ ਗੇੜ ਦੇ ਟਰਾਇਲ ਨੂੰ ਮਨਜ਼ੂਰੀ ਮਿਲੀ ਹੈ ਪਰ ਹੁਣ ਦੱਸਿਆ ਗਿਆ ਹੈ ਕਿ ਸਿਰਫ ਦੂਜੇ ਗੇੜ ਦੇ ਟਰਾਇਲ ਨੂੰ ਹੀ ਮਨਜ਼ੂਰੀ ਮਿਲੀ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ਼ੱਕੀ ਵਿਅਕਤੀ ਦੀ ਮੌਜੂਦਗੀ ਕਾਰਨ ਵਸ਼ਿੰਗਟਨ ਦਾ ਸੈਨਿਕ ਅੱਡਾ ਬੰਦ
Next articleਅਣਫਿੱਟ ਵਾਹਨ ਸੜਕਾਂ ਤੋਂ ਹਟਾਏ ਜਾਣਗੇ: ਮੋਦੀ