ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਅੰਮ੍ਰਿਤਸਰ ’ਚ ਸਖ਼ਤ ਸੁਰੱਖਿਆ ਪ੍ਰਬੰਧ

ਅੰਮ੍ਰਿਤਸਰ (ਸਮਾਜ ਵੀਕਲੀ):  15  ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਥੇ ਤਿਰੰਗਾ ਝੰਡਾ ਲਹਿਰਾਉਣ ਦੇ ਪ੍ਰੋਗਰਾਮ ਦੇ ਮੱਦੇਨਜ਼ਰ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਬੀਤੇ ਦਿਨ ਸਰਹੱਦੀ ਖੇਤਰ ਵਿੱਚੋਂ ਅਸਲਾ ਅਤੇ ਵਿਸਫੋਟਕ ਸਮੱਗਰੀ ਮਿਲਣ ਮਗਰੋਂ ਇੱਥੇ ਚੌਕਸੀ ਵੀ ਵਧਾਈ ਗਈ ਹੈ।  ਸ਼ਹਿਰ ਵਿੱਚ ਹੋਟਲਾਂ, ਸਰਾਵਾਂ, ਧਾਰਮਿਕ ਅਸਥਾਨਾਂ ਅਤੇ ਡੇਰਿਆਂ ਆਦਿ ਵਿੱਚ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ।

ਪੁ਼ਲੀਸ ਦੇ ਡਿਪਟੀ ਕਮਿਸ਼ਨਰ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਹੋਰਨਾਂ ਜ਼ਿਲ੍ਹਿਆਂ ਤੋਂ ਵੀ ਪੁਲੀਸ ਬੁਲਾਈ ਗਈ ਹੈ, ਜਿਨ੍ਹਾਂ  ਵਿੱਚ ਕਮਾਂਡੋ, ਹਥਿਆਰਬੰਦ ਪੁਲੀਸ ਅਤੇ ਭੰਨਤੋੜ ਖ਼ਿਲਾਫ਼ ਕਾਰਵਾਈ ਵਾਲੀਆਂ ਟੀਮਾਂ ਸ਼ਾਮਲ ਹਨ। ਪੁਲੀਸ ਵੱਲੋਂ ਰੇਲਵੇ ਸਟੇਸ਼ਨ, ਬੱਸ ਅੱਡੇ ਅਤੇ ਆਉਣ-ਜਾਣ ਵਾਲੇ ਰਸਤਿਆਂ ਆਦਿ ’ਤੇ ਵੀ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ।

ਜ਼ਿਲ੍ਹਾ ਦਿਹਾਤੀ ਪੁਲੀਸ ਦੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਆਖਿਆ ਕਿ ਦਿਹਾਤੀ ਖੇਤਰ ਵਿੱਚ ਵੱਖ ਵੱਖ ਥਾਵਾਂ ’ਤੇ 24  ਘੰਟੇ ਦੇ ਨਾਕੇ ਲਾਏ ਗਏ ਹਨ। ਆਉਣ-ਜਾਣ ਵਾਲੇ ਸਾਰੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਧਰਮ ਅਸਥਾਨਾਂ ਜਾਂ ਡੇਰਿਆਂ ਆਦਿ ਿੱਚ ਰਹਿ ਰਹੇ ਲੋਕਾਂ ਦੇ ਵੇਰਵੇ ਵੀ ਇਕੱਠੇ ਕੀਤੇ ਗਏ ਹਨ। ਪੁਲੀਸ ਚੌਕਸੀ ਨਾਲ ਆਪਣੀ ਡਿਊਟੀ ਨਿਭਾਅ ਰਹੀ ਹੈ।

ਪੁਲੀਸ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ

ਪੁਲੀਸ ਕਮਿਸ਼ਨਰੇਟ ਵੱਲੋਂ ਅੱਜ ਸ਼ਹਿਰ ਵਿੱਚ ਵੱਖ ਵੱਖ ਥਾਵਾਂ ’ਤੇ ਫਲੈਗ ਮਾਰਚ ਕੀਤੇ ਗਏ ਹਨ। ਇੱਕ ਪੁਲੀਸ ਟੀਮ ਨੇ ਅੱਜ ਚੌਕੀ ਕੋਟ ਮਿੱਤ ਸਿੰਘ ਦੇ ਇਲਾਕੇ ਵਿੱਚ ਫਲੈਗ ਮਾਰਚ ਕੀਤਾ। ਪੁਲੀਸ ਟੀਮ ਨੇ ਕੋਟ ਮਿੱਤ ਸਿੰਘ, ਭਾਈ ਮੰਝ ਸਿੰਘ ਰੋਡ, ਗੰਗਾ ਜੀ ਨਗਰ, ਖਾਲਸਾ ਨਗਰ ਅਤੇ ਗੁਰੂ ਅਰਜਨ ਦੇਵ ਨਗਰ ਆਦਿ ਇਲਾਕਿਆਂ ਵਿੱਚ ਜਾਂਚ ਵੀ ਕੀਤੀ। ਇਸੇ ਤਰ੍ਹਾਂ ਥਾਣਾ ਮਕਬੂਲਪੁਰਾ ਦੀ ਪੁਲੀਸ ਵੱਲੋਂ ਵੀ ਇਲਾਕੇ ਵਿੱਚ ਸਰਚ ਅਪ੍ਰੇਸ਼ਨ ਕੀਤਾ ਗਿਆ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਰਤੀ ਚੋਣ ਕਮਿਸ਼ਨ ਦੀ ਵੈੱਬਸਾਈਟ ਹੈਕ, ਦਸ ਹਜ਼ਾਰ ਵੋਟਰ ਕਾਰਡ ਬਣਾਉਣ ਵਾਲਾ ਸਹਾਰਨਪੁਰ ਤੋਂ ਕਾਬੂ
Next articleਤੇਜ਼ ਬੁਖ਼ਾਰ ਕਾਰਨ ਨੀਰਜ ਚੋਪੜਾ ਹਰਿਆਣਾ ਸਰਕਾਰ ਦੇ ਸਨਮਾਨ ਸਮਾਗਮ ’ਚ ਸ਼ਾਮਲ ਨਾ ਹੋਇਆ, ਖੱਟਰ ਵੀ ਭਰਾ ਦੀ ਮੌਤ ਕਾਰਨ ਨਾ ਪੁੱਜੇ