ਬਦਨੌਰ ਨੂੰ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਤੋਂ ਲਾਂਭੇ ਨਹੀਂ ਕੀਤਾ ਜਾਵੇਗਾ: ਗ੍ਰਹਿ ਮੰਤਰਾਲਾ

ਨਵੀਂ ਦਿੱਲੀ (ਸਮਾਜ ਵੀਕਲੀ):  ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਸਪਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਤੋਂ ਲਾਂਭੇ ਨਹੀਂ ਕੀਤਾ ਜਾਵੇਗਾ ਤੇ ਨਾ ਹੀ ਅਜਿਹੀ ਕੋਈ ਤਜਵੀਜ਼ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਹਾਲ ਹੀ ਵਿੱਚ ਟਵੀਟ ਕੀਤਾ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਹਨ ਤੇ ਚੰਡੀਗੜ੍ਹ ਵਾਸਤੇ ਵੱਖਰਾ ਪ੍ਰਸ਼ਾਸਕ ਲਾਉਣ ਬਾਰੇ ਕੇਂਦਰ ਸਰਕਾਰ ਦੀ ਤਜਵੀਜ਼ ’ਤੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਇਸ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਸ੍ਰੀ ਬਾਦਲ ਨੇ ਸ੍ਰੀ ਅਮਿਤ ਸ਼ਾਹ ਕੋਲ ਅਜਿਹਾ ਕੋਈ ਮੁੱਦਾ ਨਹੀਂ ਉਠਾਇਆ ਹੈ ਤੇ ਨਾ ਹੀ ਸ੍ਰੀ ਬਦਨੌਰ ਨੂੰ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਤੋਂ ਲਾਂਭੇ ਕੀਤਾ ਜਾਵੇਗਾ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੋਦੀ ਸਰਕਾਰ ਨੇ ਸੰਸਦ ਨੂੰ ਗੈਰਪ੍ਰਸੰਗਿਕ ਬਣਾਇਆ: ਜੈਰਾਮ ਰਮੇਸ਼
Next articleਚੰਡੀਗੜ੍ਹ ਦੇ ਕਾਂਗਰਸੀ ਨੇਤਾ ਪ੍ਰਦੀਪ ਛਾਬੜਾ ਆਪ ’ਚ ਸ਼ਾਮਲ