75 ਵੇਂ ਅਜ਼ਾਦੀ ਦਿਹਾੜੇ ਤੇ ਸ਼ਾਨਦਾਰ ਸੇਵਾਵਾਂ ਲਈ ਜੁਗਰਾਜਪਾਲ ਸਿੰਘ ਸਾਹੀ ਸਨਮਾਨਿਤ

ਕੈਪਸ਼ਨ- ਅਜਾਦੀ ਦਿਹਾੜੇ ਸਬੰਧੀ ਹੋਏ ਸਮੲਗਮ ਕੈਬਨਿਟ ਮੰਤਰੀ ਸ੍ਰੀ ਸ਼ਾਮ ਸੁੰਦਰ ਅਰੋੜਾ , ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ,ਐਸ.ਐਸ.ਪੀ.ਨਵਜੋਤ ਸਿੰਘ ਮਾਹਲ ਦੀ ਹਾਜ਼ਰੀ ਵਿੱਚ ਮਾਰਕੀਟ ਕਮੇਟੀ ਦੇ ਸਕੱਤਰ ਜੁਗਰਾਜਪਾਲ ਸਿੰਘ ਸਾਹੀ ਨੂੰ ਸਨਮਾਨਿਤ ਕਰਦੇ ਹੋਏ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਦੇਸ਼ ਦੇ 75 ਵੇਂ ਅਜਾਦੀ ਦਿਹਾੜੇ ਮੌਕੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹੋਏ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਿਖੇ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਕੈਬਨਿਟ ਮੰਤਰੀ ਸ੍ਰੀ ਸ਼ਾਮ ਸੁੰਦਰ ਅਰੋੜਾ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ,ਐਸ.ਐਸ.ਪੀ.ਨਵਜੋਤ ਸਿੰਘ ਮਾਹਲ ਦੀ ਹਾਜ਼ਰੀ ਵਿੱਚ ਮਾਰਕੀਟ ਕਮੇਟੀ ਦੇ ਸਕੱਤਰ ਜੁਗਰਾਜਪਾਲ ਸਿੰਘ ਸਾਹੀ ਨੂੰ ਸਾਲ ਦੌਰਾਨ ਮੰਡੀਕਰਨ ਦੇ ਸ਼ਾਨਦਾਰ ਪ੍ਰਬੰਧ ਤੇ ਪ੍ਰਸ਼ਾਸਨਿਕ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨਿਭਾਉਣ ਲਈ ਸ਼ਾਨਦਾਰ ਸੇਵਾਵਾਂ ਬਦਲੇ ਵਿਸ਼ੇਸ਼ ਪ੍ਰਸ਼ੰਸਾ ਪੱਤਰ ਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਸਨਮਾਨਿਤ ਹੋਣ ਉਪਰੰਤ ਜੁਗਰਾਜਪਾਲ ਸਿੰਘ ਸਾਹੀ ਨੇ ਕਿਹਾ ਕਿ ਉਹ ਆਪਣੀਆਂ ਸੇਵਾਵਾਂ ਏਸੇ ਪ੍ਰਕਾਰ ਭਵਿੱਖ ਵਿੱਚ ਵੀ ਜਾਰੀ ਰੱਖਣਗੇ। ਉਹਨਾਂ ਕਿਹਾ ਕਿ ਉਹ ਕਿਸਾਨਾਂ ਤੇ ਆੜ੍ਹਤੀਆਂ ਨੂੰ ਮੰਡੀ ਵਿੱਚ ਅਗਾਮੀ ਝੋਨੇ ਦੇ ਸ਼ੀਜਨ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਵੀ ਪਰੇਸ਼ਾਨੀ ਨਹੀਂ ਆਉਣ ਦੇਣਗੇ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਝੋਕ ਛੰਦ:- ਸ਼ਹੀਦ ਊਧਮ ਸਿੰਘ
Next articleਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਮੋਠਾਂਵਾਲਾ ਲੋਕ ਅਰਪਿਤ