ਲਾਹੌਰ ’ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨ ਤੋੜ

ਲਾਹੌਰ (ਸਮਾਜ ਵੀਕਲੀ): ਪਾਕਿਸਤਾਨ ਦੇ ਲਾਹੌਰ ਵਿੱਚ 19ਵੀਂ ਸਦੀ ਦੇ ਸਿੱਖ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਤੀਜੀ ਵਾਰ ਤੋੜ-ਭੰਨ ਕੀਤੀ ਗਈ ਹੈ। ਪਾਕਿਸਤਾਨ ਦੇ ਸੂਚਨਾ ਅਤੇ ਪ੍ਰਸਾਰਨ ਮੰਤਰੀ ਫਵਾਦ ਚੌਧਰੀ ਨੇ ਟਵਿੱਟਰ ‘ਤੇ ਇਸ ਬਾਰੇ ਸਖ਼ਤ ਟਿੱਪਣੀ ਕਰਦਿਆਂ ਕਿਹਾ, ‘ਇਹ ਸ਼ਰਮਨਾਕ ਕਾਰਾ ਜਾਹਲ ਲੋਕਾਂ ਦਾ ਹੈ, ਉਹ ਇਹ ਨਹੀਂ ਜਾਣਦੇ ਕਿ ਅਜਿਹੀਆਂ ਹਰਕਤਾਂ ਨਾਲ ਦੇਸ਼ ਦਾ ਅਕਸ ਦੁਨੀਆਂ ਵਿੱਚ ਖਰਾਬ ਹੋ ਰਿਹਾ ਹੈ।’

ਕੱਟੜਪੰਥੀ ਪਾਰਟੀ ਤਹਿਰੀਕ-ਏ-ਲਬਾਇਕ ਪਾਕਿਸਤਾਨ (ਟੀਐਲਪੀ) ਦੇ ਮੈਂਬਰ ਨੇ ਲਾਹੌਰ ਦੇ ਕਿਲ੍ਹੇ ਵਿੱਚ ਰਣਜੀਤ ਸਿੰਘ ਦਾ ਬੁੱਤ ਨੂੰ ਨੁਕਸਾਨ ਪਹੁੰਚਾਇਆ। ਪਿਛਲੇ ਦਿਨੀਂ ਟੀਐੱਲਪੀ ਵਰਕਰਾਂ ਦੁਆਰਾ ਘੱਟੋ ਘੱਟ ਦੋ ਵੱਖ-ਵੱਖ ਮੌਕਿਆਂ ‘ਤੇ ਇਸ ਬੁੱਤ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ। ਟਵਿੱਟਰ ‘ਤੇ ਸਾਂਝੇ ਕੀਤੇ ਵੀਡੀਓ ਵਿੱਚ ਇਕ ਵਿਅਕਤੀ ਬੁੱਤ ਨੁਕਸਾਨ ਪਹੁੰਚਾ ਰਿਹਾ ਹੈ। ਜੂਨ 2019 ਵਿੱਚ ਲਾਹੌਰ ਦੀ ‘ਮਾਈ ਜਿੰਦਾ’ ਹਵੇਲੀ ਵਿੱਚ ਇਸ ਬੁੱਤ ਦਾ ਉਦਘਾਟਨ ਕੀਤਾ ਗਿਆ ਸੀ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleBritish Airways increases India-UK flight services
Next articleਕਸ਼ਮੀਰ: ਮੁਹੱਰਮ ਜਲੂਸ ਦੀ ਕਵਰੇਜ ਕਰ ਰਹੇ ਪੱਤਰਕਾਰਾਂ ਤੇ ਹੋਰਾਂ ’ਤੇ ਪੁਲੀਸ ਦਾ ਲਾਠੀਚਾਰਜ