ਜਥੇਦਾਰ ਜਸਬੀਰ ਸਿੰਘ ਰੋਡੇ ਦੇ ਘਰ ’ਤੇ ਛਾਪਾ; ਪੁੱਤਰ ‘ਗ੍ਰਿਫ਼ਤਾਰ’

ਜਲੰਧਰ (ਸਮਾਜ ਵੀਕਲੀ):  ਕੌਮੀ ਜਾਂਚ ਏਜੰਸੀ (ਐੱਨਆਈਏ) ਤੇ ਚੌਕਸੀ ਬਿਊਰੋ (ਆਈਬੀ) ਨੇ ਬੀਤੀ ਰਾਤ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ ਦੇ ਘਰ ’ਤੇ ਛਾਪਾ ਮਾਰਿਆ। ਇਸ ਸਬੰਧ ਵਿੱਚ ਭਾਵੇਂ ਸਰਕਾਰੀ ਤੌਰ ’ਤੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਪਰ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਇਥੇ ਹਰਦਿਆਲ ਨਗਰ ਸਥਿਤ ਜਥੇਦਾਰ ਰੋਡੇ ਦੀ ਰਿਹਾਇਸ਼ ’ਤੇ ਜਾਂਚ ਟੀਮਾਂ ਪਹੁੰਚੀਆਂ। ਇਨ੍ਹਾਂ ਟੀਮਾਂ ਵਿੱਚ ਜਾਂਚ ਏਜੰਸੀਆਂ ਦੇ 20 ਮੈਂਬਰ ਸ਼ਾਮਲ ਸਨ ਤੇ ਪਤਾ ਲੱਗਾ ਹੈ ਕਿ ਟੀਮ ਨੇ ਧਮਾਕਾਖੇਜ਼ ਸਮੱਗਰੀ (ਆਈਈਡੀ) ਬਰਾਮਦ ਕਰਨ ਮਗਰੋਂ ਜਸਬੀਰ ਸਿੰਘ ਰੋਡੇ ਦੇ ਪੁੱਤਰ ਗੁਰਮੁੱਖ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਛਾਪਾ ਮਾਰਨ ਵੇਲੇ ਜਥੇਦਾਰ ਰੋਡੇ ਘਰ ਵਿੱਚ ਹੀ ਸਨ। ਉਨ੍ਹਾਂ ਦੀ ਹਾਲ ਹੀ ਵਿੱਚ ਸਰਜਰੀ ਹੋਈ ਹੈ। ਇਹ ਵੀ ਖਬਰ ਮਿਲੀ ਹੈ ਕਿ ਐੱਨਆਈਏ ਬਰਾਮਦ ਕੀਤੀ ਧਮਾਕਾਖੇਜ਼ ਸਮੱਗਰੀ ਨੂੰ ਅੰਮ੍ਰਿਤਸਰ ਦੇ ਟਿਫਨ ਬੰਬ ਕੇਸ ਨਾਲ ਜੋੜ ਕੇ ਵੇਖ ਰਹੀ ਹੈ। ਛਾਪੇ ਬਾਰੇ ਜਦੋਂ ਮੀਡੀਆ ਨੂੰ ਪਤਾ ਲੱਗਾ ਤਾਂ ਪੱਤਰਕਾਰ ਜਥੇਦਾਰ ਰੋਡੇ ਦੇ ਘਰ ਅੱਗੇ ਪਹੁੰਚ ਗਏ। ਜਥੇਦਾਰ ਜਸਬੀਰ ਸਿੰਘ ਰੋਡੇ ਨੇ ਸਪਸ਼ਟੀਕਰਨ ਦਿੱਤਾ ਕਿ ਜਾਂਚ ਏਜੰਸੀਆਂ ਉਸ ਦੇ ਪੁੱਤਰ ਨੂੰ ਨਾਲ ਲੈ ਗਈਆਂ ਹਨ ਪਰ ਉਨ੍ਹਾਂ ਦੇ ਘਰ ਵਿੱਚੋਂ ਆਈਈਡੀ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਸ ਦੇ ਪੁੱਤਰ ਨੂੰ ਝੂਠਾ ਫਸਾਇਆ ਜਾ ਰਿਹਾ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜ਼ਾਇਡਸ ਕੈਡਿਲਾ ਦੀ ਵੈਕਸੀਨ ਨੂੰ ਪ੍ਰਵਾਨਗੀ
Next articleਪਟਵਾਰ ਯੂਨੀਅਨ ਵੱਲੋਂ ਮੰਗਾਂ ਦੇ ਹੱਕ ਵਿੱਚ ਧਰਨਾ