ਚੰਡੀਗੜ੍ਹ (ਸਮਾਜ ਵੀਕਲੀ): ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੀ ਹੁਣ ਮੁੱਖ ਮੰਤਰੀ ਅਮਰਿੰਦਰ ਸਿੰਘ ਤੋਂ ਖ਼ਫ਼ਾ ਹਨ। ਉਨ੍ਹਾਂ ਦੇ ਨੇੜਲੇ ਚੇਅਰਮੈਨ ਮੁੱਖ ਮੰਤਰੀ ਨੇ ਤਬਦੀਲ ਕਰ ਦਿੱਤੇ ਹਨ ਅਤੇ ਉਨ੍ਹਾਂ ਦੀ ਜਗ੍ਹਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਨੇੜਲੇ ਤਾਇਨਾਤ ਕਰ ਦਿੱਤੇ ਗਏ ਹਨ। ਮਾਝੇ ਦੇ ਇਹ ਵਜ਼ੀਰ ਹੁਣ ਹਰੀਸ਼ ਰਾਵਤ ਦੀ ਉਡੀਕ ਕਰ ਰਹੇ ਹਨ। ਉਧਰ, ਸੈਣੀ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਹੀ ਸਰਕਾਰ ’ਤੇ ਵੱਡਾ ਹਮਲਾ ਕਰਦਿਆਂ ਤਿੰਨ ਉੱਚ ਅਫ਼ਸਰਾਂ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਟਵੀਟ ਕਰ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਪੇਸ਼ੇਵਰ ਤਰੀਕੇ ਨਾਲ ਕੰਮ ਕਰਨ ਵਿੱਚ ਨਾਕਾਮ ਰਹਿਣ ਕਾਰਨ ਐਡਵੋਕੇਟ ਜਨਰਲ, ਗ੍ਰਹਿ ਸਕੱਤਰ ਤੇ ਚੀਫ਼ ਡਾਇਰੈਕਟਰ ਵਿਜੀਲੈਂਸ ਨੂੰ ਤੁਰੰਤ ਅਹੁਦੇ ਤੋਂ ਹਟਾਇਆ ਜਾਵੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly