ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਸਿੱਖਿਆ ਵਿਭਾਗ ਪੰਜਾਬ ਦੁਆਰਾ ਕਰਵਾਏ ਗਏ ਟੀਚਰ ਫੈਸਟ – 2021 ਵਿੱਚ
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੈਦਪੁਰ ਦੀ ਹਿੰਦੀ ਮਿਸਟ੍ਰੈਸ ਸ੍ਰੀਮਤੀ ਸ਼ਰਨਜੀਤ ਅਮਰ ਨੂੰ ਜਿਥੇ ਜ਼ਿਲ੍ਹੇ ਵਿੱਚੋਂ ਹਿੰਦੀ ਵਿਸ਼ੇ ਵਿੱਚ ਦੂਜਾ ਸਥਾਨ ਪ੍ਰਾਪਤ ਕਰਨ ਤੇ ਜ਼ਿਲ੍ਹੇ ਵਿਚ ਡੀ ਐਮ ਹਿੰਦੀ ਰਮਾ ਬਿੰਦਰਾ,ਸ਼੍ਰੀਮਤੀ ਯੋਗਿਤਾ ,ਮਹੇਸ਼ ਸ਼ਰਮਾ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ। ਉਥੇ ਹੀ
ਇਹ ਸਨਮਾਨ ਪ੍ਰਾਪਤ ਕਰਨ ਤੇ ਹਿੰਦੀ ਮਿਸਟ੍ਰੈਸ ਸ੍ਰੀਮਤੀ ਸ਼ਰਨਜੀਤ ਅਮਰ ਦਾ ਸਕੂਲ ਪਹੁੰਚਣ ਉਪਰੰਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੈਦਪੁਰ ਵਿਚ ਪ੍ਰਿੰਸੀਪਲ ਗੁਰਚਰਨ ਸਿੰਘ ਚਾਹਲ ਤੇ ਕਾਰਜਕਾਰੀ ਪ੍ਰਿੰਸੀਪਲ ਪਰਮਜੀਤ ਸਿੰਘ ਦੀ ਅਗਵਾਈ ਹੇਠ ਸਾਦਾ ਤੇ ਪ੍ਰਭਾਵਸ਼ਾਲੀ ਸਮਾਰੋਹ ਆਯੋਜਿਤ ਕੀਤਾ ਗਿਆ। ਜਿਸ ਦੌਰਾਨ ਹਿੰਦੀ ਮਿਸਟ੍ਰੈਸ ਸ੍ਰੀਮਤੀ ਸ਼ਰਨਜੀਤ ਅਮਰ ਨੂੰ ਸਕੂਲ ਦੇ ਸਮੂਹ ਸਟਾਫ ਦੁਆਰਾ ਸਾਂਝੇ ਤੌਰ ਤੇ ਵਿਸ਼ੇਸ਼ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪ੍ਰਿੰਸੀਪਲ ਪਰਮਜੀਤ ਸਿੰਘ ਨੇ ਹਿੰਦੀ ਮਿਸਟ੍ਰੈਸ ਸ੍ਰੀਮਤੀ ਸ਼ਰਨਜੀਤ ਅਮਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।
ਇਸ ਦੌਰਾਨ ਹਿੰਦੀ ਮਿਸਟ੍ਰੈਸ ਸ਼ਰਨਜੀਤ ਅਮਰ ਨੇ ਸਕੂਲ ਦੇ ਪ੍ਰਿੰਸੀਪਲ ਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ, ਤੇ ਸਕੂਲ ਦੇ ਸਮੂਹ ਸਟਾਫ਼ ਤੇ ਮੈਨੇਜਮੈਂਟ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਵੀ ਇਸੇ ਪ੍ਰਕਾਰ ਆਪਣੇ ਵਿਸ਼ੇ ਨੂੰ ਬਲਾਕ , ਜ਼ਿਲ੍ਹਾ ਤੇ ਰਾਜ ਪੱਧਰ ਤੇ ਹੋਣ ਵਾਲੇ ਵੱਖ ਵੱਖ ਮੁਕਾਬਲਿਆਂ ਵਿੱਚ ਵੀ ਇਸੇ ਪ੍ਰਕਾਰ ਹੀ ਸਕੂਲ ਦਾ ਨਾਮ ਰੌਸ਼ਨ ਕਰਨਗੇ । ਇਸ ਮੌਕੇ ਤੇ ਸੁਖਵਿੰਦਰ ਕੌਰ, ਰਵਿੰਦਰ ਕੌਰ, ਗੁਰਵਿੰਦਰ ਕੌਰ, ਕਿੰਦਰਜੀਤ ਕੌਰ , ਹਰਪ੍ਰੀਤ ਕੌਰ , ਮਨਿੰਦਰ ਕੌਰ, ਨਵਨੀਤ ਕੌਰ , ਕੁਲਬੀਰ ਸਿੰਘ ਪੀ ਟੀ ਆਈ, ਹਰਮਿੰਦਰ ਸਿੰਘ, ਕ੍ਰਿਸ਼ਨਪਾਲ ਸਿੰਘ , ਰਾਜਵਿੰਦਰ ਕੌਰ ਬੂਲਪੁਰ, ਰਾਜਵਿੰਦਰ ਕੌਰ ਬੂੜੇਵਾਲ ,ਰਾਜਬੀਰ ਕੌਰ, ਹਰਵਿੰਦਰ ਕੌਰ ਆਦਿ ਸਮੂਹ ਸਟਾਫ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly