ਸਿੱਧੂ ਦੀ ਹਾਈ ਕਮਾਂਡ ਨੂੰ ‘ਧਮਕੀ’: ਜੇ ਫ਼ੈਸਲੇ ਨਹੀਂ ਲੈਣ ਦੇਣੇ ਤਾਂ ਦਰਸ਼ਨੀ ਘੋੜਾ ਬਣ ਕੇ ਨਹੀਂ ਰਹਿ ਸਕਦਾ, ਮੈਂ ਇੱਟ ਦੇ ਨਾਲ ਇੱਟ ਖੜਕਾ ਦਿਆਂਗਾ

ਚੰਡੀਗੜ੍ਹ (ਸਮਾਜ ਵੀਕਲੀ) : ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਸਲਾਹਕਾਰ ਦੇ ਅਸਤੀਫੇ ਬਾਅਦ ਕਿਹਾ ਹੈ ਕਿ ਉਨ੍ਹਾਂ ਨੇ ਹਾਈ ਕਮਾਨ ਨੂੰ ਕਿਹਾ ਹੈ ਕਿ ਉਹ ਅਜਿਹਾ ਦਰਸ਼ਨੀ ਘੋੜਾ ਬਣ ਕੇ ਪ੍ਰਧਾਨ ਨਹੀਂ ਰਹਿਣਾ ਚਾਹੁੰਦੇ, ਜਿਸ ਨੂੰ ਫੈਸਲੇ ਲੈਣ ਦਾ ਅਧਿਕਾਰ ਨਹੀਂ ਹੈ। ਜੇ ਉਨ੍ਹਾਂ ਨੂੰ ਫੈਸਲੇ ਲੈਣ ਦਾ ਅਧਿਕਾਰ ਨਾ ਦਿੱਤਾ ਗਿਆ ਤਾਂ ਉਹ ਇੱਟ ਦੇ ਨਾਲ ਇੱਟ ਖੜਕਾ ਦੇਣਗੇ। ਸ੍ਰੀ ਸਿੱਧੂ ਅੰਮ੍ਰਿਤਸਰ ਵਿੱਚ ਕੁਝ ਸਮਰਥਕਾਂ ਨੂੰ ਸੰਬੋਧਿਤ ਕਰ ਰਹੇ ਸਨ, ਜਿੱਥੇ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਉਨ੍ਹਾਂ ਦੀ ਆਸ਼ਾ ਅਤੇ ਵਿਸ਼ਵਾਸ” ਦੀ ਆਪਣੀ ਨੀਤੀ ਅਨੁਸਾਰ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਉਹ 20 ਸਾਲਾਂ ਤੱਕ ਕਾਂਗਰਸ ਦੇ ਰਾਜ ਨੂੰ ਯਕੀਨੀ ਬਣਾਉਣਗੇ ਪਰ ਜੇ ਤੁਸੀਂ ਮੈਨੂੰ ਫੈਸਲੇ ਲੈਣ ਦੀ ਇਜਾਜ਼ਤ ਨਹੀਂ ਦਿੰਦੇ ਤਾਂ ਮੈਂ ਕਿਸੇ ਦੀ ਮਦਦ ਨਹੀਂ ਕਰ ਸਕਦਾ। ਇਸ ਦੇ ਜੁਆਬ ਵਿੱਚ ਕਾਂਗਰਸ ਦੇ ਜਨਰਲ ਸਕੱਤਰ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਨੇ ਅੱਜ ਕਿਹਾ ਕਿ ਸੂਬਿਆਂ ਦੇ ਮੁਖੀਆਂ ਨੂੰ ਪਾਰਟੀ ਦੇ ਰੁਤਬੇ ਅਤੇ ਸੰਵਿਧਾਨ ਦੇ ਦਾਇਰੇ ਵਿੱਚ ਕੰਮ ਕਰਨ ਅਤੇ ਫੈਸਲਾ ਲੈਣ ਦੇ ਪੂਰੇ ਅਧਿਕਾਰ ਹਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤਾਮਿਲ ਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੰਜਾਬ ਤੇ ਚੰਡੀਗੜ੍ਹ ਦਾ ਐਡੀਸ਼ਨਲ ਚਾਰਜ ਸੌਂਪਿਆ
Next articleਮੁੱਖ ਮੰਤਰੀ ਵੱਲੋਂ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਨੂੰ ਪ੍ਰਵਾਨਗੀ