ਜੱਲ੍ਹਿਆਂਵਾਲਾ ਬਾਗ਼ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾਸ੍ਰੋਤ: ਮੋਦੀ

Prime Minister Narendra Modi pays tribute at Jallianwala Bagh in Amritsar

 

  • ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਵੀ ਯਾਦ ਕੀਤਾ
  • ਬੀਐੱਸਐੱਫ ਵੱਲੋਂ ਹਥਿਆਰ ਉਲਟੇ ਕਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ

ਅੰਮ੍ਰਿਤਸਰ (ਸਮਾਜ ਵੀਕਲੀ): ਕਿਸਾਨਾਂ ਅਤੇ ਨੌਜਵਾਨ ਜਥੇਬੰਦੀਆ ਦੇ ਵਿਰੋਧ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੁੰਦਰੀਕਰਨ ਤੋਂ ਬਾਅਦ ਇਤਿਹਾਸਕ ਜਲ੍ਹਿਆਂਵਾਲਾ ਬਾਗ ਅੱਜ ਸ਼ਾਮ ਵਰਚੁਅਲ ਤੌਰ ’ਤੇ ਲੋਕ ਅਰਪਣ ਕਰ ਦਿੱਤਾ ਗਿਆ।

ਪ੍ਰਧਾਨ ਮੰਤਰੀ ਨੇ ਆਖਿਆ ਕਿ ਇਹ ਸ਼ਹੀਦੀ ਸਮਾਰਕ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾਸਰੋਤ ਹੈ। ਇਸ ਦੇ ਨਵੀਨੀਕਰਨ ਤੋਂ ਬਾਅਦ ਇਹ ਹੋਰ ਵੀ ਸੁੰਦਰ ਰੂਪ ਵਿੱਚ ਲੋਕਾਂ ਦੇ ਸਾਹਮਣੇ ਹੋਵੇਗਾ। ਉਨ੍ਹਾਂ ਆਖਿਆ ਕਿ ਇਸ ਘਟਨਾ ਤੋਂ ਪ੍ਰੇਰਿਤ ਹੋ ਕੇ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਤੇ ਹੋਰ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਸ਼ਾਮਲ ਹੋਏ ਸਨ। ਇਹ ਦੇਸ਼ ਦੀ ਆਜ਼ਾਦੀ ਦੀ ਕਦੇ ਨਾ ਭੁੱਲਣ ਵਾਲੀ ਘਟਨਾ ਹੈ, ਜਿਸ ਦੇ ਸਿੱਟੇ ਵਜੋਂ ਦੇਸ਼ ਨੂੰ ਆਜ਼ਾਦੀ ਮਿਲੀ ਅਤੇ ਅੱਜ ਦੇਸ਼ ਵਾਸੀ ਆਜ਼ਾਦੀ ਦਾ 75ਵਾਂ ਵਰ੍ਹਾ ਮਨਾ ਰਹੇ ਹਨ।

ਮੋਦੀ ਨੇ ਦੇਸ਼ ਵੰਡ ਦਾ ਜ਼ਿਕਰ ਕਰਦਿਆਂ ਆਖਿਆ ਕਿ ਇਸ ਘਟਨਾ ਵਿੱਚ ਦੇਸ਼ ਨੂੰ ਵੱਡਾ ਨੁਕਸਾਨ ਹੋਇਆ ਸੀ ਅਤੇ ਇਸ ਘਟਨਾ ਨੂੰ ਹੁਣ ਹਰ ਵਰ੍ਹੇ 14 ਅਗਸਤ ਨੂੰ ਦੇਸ਼ ਵੰਡ ਦੁਖਾਂਤ ਦਿਹਾੜੇ ਵਜੋਂ ਮਨਾਇਆ ਜਾਵੇਗਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ਗੁਰੂ ਗੋਬਿੰਦ ਸਿੰਘ ਵੱਲੋਂ ਖਾਲਸਾ ਪੰਥ ਦੀ ਸਾਜਨਾ ਵਾਲੇ ਦਿਨ ਨੂੰ ਵੀ ਯਾਦ ਕੀਤਾ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਆਜ਼ਾਦੀ ਸੰਗਰਾਮ ਨਾਲ ਜੁੜੀਆਂ ਯਾਦਗਾਰਾਂ ਨੂੰ ਸੰਭਾਲਿਆ ਜਾ ਰਿਹਾ ਹੈ ਅਤੇ ਇਨ੍ਹਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਮੌਜੂਦਾ ਸਮੇਂ ’ਚ ਦੇਸ਼ ਨੂੰ ਆਤਮ ਨਿਰਭਰ ਬਣਾਉਣਾ ਜ਼ਰੂਰੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਗ਼ਾਵਤੀ ਸੁਰਾਂ: ਰਾਵਤ ਵੱਲੋਂ ਸੋਨੀਆ ਤੋਂ ਬਾਅਦ ਰਾਹੁਲ ਨਾਲ ਮੁਲਾਕਾਤ
Next articleAssam flood situation deteriorate, nearly 2.26 lakh people affected