ਅਧਿਆਪਕ ਦਿਵਸ ਨੂੰ ਕੰਪਿਊਟਰ ਅਧਿਆਪਕ ਮਨਾਉਣਗੇ ਕਾਲੇ ਦਿਵਸ ਵਜੋਂ

5 ਸਤੰਬਰ ਨੂੰ ਪਟਿਆਲਾ ਵਿੱਖੇ ਮਹਾਂ ਰੈਲੀ ਵਿੱਚ ਹੋਣਗੇ ਵੱਡੀ ਗਿਣਤੀ ਵਿੱਚ ਸ਼ਾਮਿਲ ਕੰਪਿਊਟਰ ਅਧਿਆਪਕ- ਥਿੰਦ

ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਇਕ ਹੰਗਾਮੀ ਮੀਟਿੰਗ ਲੁਧਿਆਣਾ ਵਿੱਖੇ ਹੋਈ ਜਿਸ ਵਿੱਚ ਸੂਬਾ ਕਮੇਟੀ ਮੈਂਬਰ ਅਰੁਣਦੀਪ ਸਿੰਘ ਸੈਦਪੁਰ ਜਿਲ੍ਹਾ ਜਨਰਲ ਸਕੱਤਰ ਜਗਜੀਤ ਸਿੰਘ ਥਿੰਦ ਅਤੇ ਬਲਾਕ ਪ੍ਰਧਾਨ ਹਰਮਿੰਦਰ ਸਿੰਘ ਨੇ ਭਾਗ ਲਿਆ ਯੂਨੀਅਨ ਆਗੂਆਂ ਨੇ ਅੱਜ ਇਥੇ ਪ੍ਰੈੱਸ ਨਾਲ ਜਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕੇ 03/08/2021 ਨੂੰ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਸੂਬਾ ਕਮੇਟੀ ਦੀ ਇਕ ਅਹਿਮ ਮੀਟਿੰਗ ਪ੍ਰਿੰਸਿਪਲ ਸਕੱਤਰ ਸੁਰੇਸ਼ ਕੁਮਾਰ ਜੀ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਹੋਈ ਸੀ ਜਿਸ ਵਿੱਚ ਯੂਨੀਅਨ ਦੀਆਂ ਮੰਗਾਂ ਨਾਲ ਸਹਿਮਤ ਹੁੰਦੇ ਹੋਏ ਸੁਰੇਸ਼ ਕੁਮਾਰ ਜੀ ਨੇ ਮੰਨਿਆ ਸੀ ਕੇ ਕੰਪਿਊਟਰ ਅਧਿਆਪਕਾਂ ਦੇ ਨਿਯੁਕਤੀ ਪੱਤਰਾਂ ਅਨੁਸਾਰ ਬਣਦੇ ਸਾਰੇ ਲਾਭ ਦਿਤੇ ਜਾਣਗੇ

ਪਰ ਇਸ ਸਬੰਧੀ ਜਦੋਂ ਜੱਥੇਬੰਦੀ ਵਲੋਂ ਵਿੱਤ ਸਕੱਤਰ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਨੇ ਇਸ ਸਬੰਧੀ ਕੋਰੀ ਨਾਂਹ ਕਰ ਦਿੱਤੀ ਜਿਸ ਕਾਰਨ ਸਮੁੱਚੇ ਕੰਪਿਊਟਰ ਅਧਿਆਪਕ ਕਾਡਰ ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ ਇਸ ਲਈ ਅੱਜ ਦੀ ਮੀਟਿੰਗ ਵਿੱਚ ਤਹਿ ਹੋਇਆ ਹੈ ਕੇ ਕਿਉੁਂਕਿ ਸਰਕਾਰ ਆਪਣੇ ਕੀਤੇ ਵਾਅਦੇ ਤੋਂ ਭੱਜਦੀ ਨਜ਼ਰ ਆ ਰਹੀ ਹੈ ਇਸ ਲਈ ਪੰਜਾਬ ਦੇ ਲੱਗਭਗ 7000 ਕੰਪਿਊਟਰ ਅਧਿਆਪਕ ਆਪਣੇ ਪਰਿਵਾਰ ਸਮੇਤ ਪਟਿਆਲਾ ਵਿਖੇ ਅਧਿਆਪਕ ਦਿਵਸ ਵਾਲੇ ਦਿਨ ਸੁਬਾ ਪੱਧਰੀ ਮਹਾਂ ਰੈਲੀ ਕਰਨਗੇ ਅਤੇ ਅਧਿਆਪਕ ਦਿਵਸ ਨੂੰ ਕਾਲੇ ਦਿਵਸ ਦੇ ਰੂਪ ਚ ਮਨਾਇਆ ਜਾਵੇਗਾ ਉਹਨਾਂ ਨੇ ਕਪੂਰਥਲਾ ਜਿਲ੍ਹੇ ਦੇ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕੇ 5 ਸਤੰਬਰ ਦੀ ਰੈਲੀ ਵਿਚ ਸਾਰੇ ਕੰਪਿਊਟਰ ਅਧਿਆਪਕ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਇਸ ਅੰਨੀ ਬੋਲੀ ਸਰਕਾਰ ਦੇ ਕੰਨਾਂ ਤੱਕ ਗੱਲ ਪਹੁੰਚਾਈ ਜਾ ਸਕੇ ਅਤੇ ਕੰਪਿਊਟਰ ਨੂੰ ਜਲਦ ਤੋਂ ਜਲਦ ਸਿੱਖਿਆ ਵਿਭਾਗ ਵਿੱਚ ਮਰਜ ਕਰਵਾਇਆ ਜਾ ਸਕੇ

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਾਂਗਰਸੀ ਆਗੂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ
Next articleਅਧਿਆਪਕ ਦਿਵਸ ਵਾਲੇ ਦਿਨ ਰੋਸ਼ ਰੈਲੀ ਕਰਨ ਦਾ ਫੈਸਲਾ ਕੀਤਾ