ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਵਿੱਚ ਇੱਕ ਦਿਨ ’ਚ ਕੋਵਿਡ-19 ਦੇ 41,965 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਪਾਜ਼ੇਟਿਵ ਕੇਸਾਂ ਦੀ ਗਿਣਤੀ ਬੁੱਧਵਾਰ ਨੂੰ ਵਧ ਕੇ 3,28,10,845 ਹੋ ਗਈ, ਜਦਕਿ ਸਰਗਰਮ ਕੇਸਾਂ ਦੀ ਗਿਣਤੀ 3,78,181 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਕਰੋਨਾ ਕਾਰਨ 460 ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 4,39,020 ਹੋ ਗਈ ਹੈ।
ਦੇਸ਼ ਵਿੱਚ ਸਕਾਰਾਤਮਕ ਕੇਸਾਂ ਦੀ ਗਿਣਤੀ ਵਧ ਕੇ 3,78,181 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 1.15 ਫ਼ੀਸਦ ਹੈ। ਪਿਛਲੇ 24 ਘੰਟਿਆਂ ਵਿੱਚ ਸਕਾਰਾਤਮਕ ਮਾਮਲਿਆਂ ’ਚ ਕੁੱਲ 7,541 ਦਾ ਵਾਧਾ ਦਰਜ ਕੀਤਾ ਗਿਆ ਹੈ। ਮੰਗਲਵਾਰ ਨੂੰ 16,06,785 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ ਕੁੱਲ 52,31,84,293 ਸੈਂਪਲਾਂ ਦੀ ਕਰੋਨਾ ਜਾਂਚ ਕੀਤੀ ਗਈ ਹੈ। ਰੋਜ਼ਾਨਾ ਸਕਾਰਾਤਮਕਤਾ ਦਰ 2.61 ਫ਼ੀਸਦ ਦਰਜ ਕੀਤੀ ਹੈ, ਜਦਕਿ ਹਫ਼ਤਾਵਾਰੀ ਸਕਾਰਾਤਮਕਤਾ ਦਰ 2.58 ਫ਼ੀਸਦੀ ਦਰਜ ਕੀਤੀ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly