ਪੰਜਾਬ ਵਿੱਚ ਬਿਜਲੀ ਦੀਆਂ ਦਰਾਂ ਘਟਾਈਆਂ ਜਾਣ: ਹਰੀਸ਼ ਰਾਵਤ

 Congress General Secretary in charge of Punjab Harish Rawat

ਚੰਡੀਗੜ੍ਹ, (ਸਮਾਜ ਵੀਕਲੀ): ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਮੁਖੀ ਹਰੀਸ਼ ਰਾਵਤ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਵਾਸੀਆਂ ਨੂੰ ਬਿਜਲੀ ਦੀਆਂ ਦਰਾਂ ਵਿੱਚ ਰਾਹਤ ਦੇਣ ਲਈ ਕਿਹਾ। ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਮੁਖੀ ਨਵਜੋਤ ਸਿੰਘ ਸਿੱਧੂ ਵੀ ਬਿਜਲੀ ਦਰਾਂ ਘਟਾਉਣ ’ਤੇ ਜ਼ੋਰ ਦੇ ਰਹੇ ਹਨ। ਸ੍ਰੀ ਰਾਵਤ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਿਜਲੀ ਦੀ ਖਰੀਦ ਬਾਰੇ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਗਏ ਸਮਝੌਤੇ ਅਤੇ ਤੈਅ ਕੀਤੇ ਰੇਟਾਂ ਬਾਰੇ ਮੁੜ ਗੱਲਬਾਤ ਕਰਨੀ ਚਾਹੀਦੀ ਹੈ ਤੇ ਘਟੀਆਂ ਕੀਮਤਾਂ ਦਾ ਲਾਭ ਖਪਤਕਾਰਾਂ ਨੂੰ ਮਿਲਣਾ ਚਾਹੀਦਾ ਹੈ। ਸ੍ਰੀ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਸਿਸਵਾਂ ਸਥਿਤ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਦੋਹਾਂ ਵਿਚਾਲੇ ਕਰੀਬ ਤਿੰਨ ਘੰਟੇ ਗੱਲਬਾਤ ਹੋਈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਉਮਰ ਨੇ ਜੰਮੂ ਕਸ਼ਮੀਰ ਲਈ ਪੂਰਨ ਰਾਜ ਦੀ ਮੰਗ ਦੁਹਰਾਈ
Next articleਚੀਨ, ਪਾਕਿ ਤੇ ਤਾਲਿਬਾਨ ਦਾ ਗੱਠਜੋੜ ਭਾਰਤ ਲਈ ਬਣ ਸਕਦੈ ਚਿੰਤਾ: ਚਿਦੰਬਰਮ