ਕਿਸਾਨਾਂ ਖ਼ਿਲਾਫ਼ ਦਰਜ ਕੇਸ ਲੜਨ ਲਈ ਵਕੀਲਾਂ ਦਾ ਪੈਨਲ ਤਿਆਰ

ਮੋਗਾ (ਸਮਾਜ ਵੀਕਲੀ): ਆਮ ਆਦਮੀ ਪਾਰਟੀ ਦੇ ਕਾਨੂੰਨੀ ਸੈੱਲ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸ ਮੁਫ਼ਤ ਲੜਨ ਲਈ ਵਕੀਲਾਂ ਦਾ ਪੈਨਲ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੀ ‘ਗੱਲ ਪੰਜਾਬ ਦੀ’ ਰੈਲੀ ਦੌਰਾਨ ਸੈਂਕੜੇ ਕਿਸਾਨਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ‘ਆਪ’ ਦੇ ਕਾਨੂੰਨੀ ਸੈੱਲ ਦੇ ਸੂਬਾਈ ਪ੍ਰਧਾਨ ਨਸੀਬ ਬਾਵਾ ਅਤੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਬਰਿੰਦਰਪਾਲ ਸਿੰਘ ਰੱਤੀਆਂ ਨੇ ਕਿਹਾ ਕਿ ਹਰ ਇੱਕ ਵਿਅਕਤੀ ਨੂੰ ਕਾਨੂੰਨੀ ਅਧਿਕਾਰ ਹੈ ਕਿ ਉਹ ਆਪਣੇ ਨਾਲ ਹੁੰਦੀ ਬੇਇਨਸਾਫ਼ੀ ਖ਼ਿਲਾਫ਼ ਆਪਣਾ ਵਿਰੋਧ ਪ੍ਰਗਟ ਕਰ ਸਕਦਾ ਹੈ। ਇਸ ਪੈਨਲ ਵਿੱਚ ਐਡਵੋਕੇਟ ਤਾਰਾ ਸਿੰਘ ਸੰਧੂ, ਗੁਰਪ੍ਰੀਤ ਸਿੰਘ ਕੰਬੋਜ, ਗੁਰਪ੍ਰੀਤ ਸਿੰਘ ਜੱਸਲ, ਪ੍ਰਿੰਸ ਸਿੰਗਲਾ, ਸੰਜੈ, ਹਰਵਿੰਦਰ ਸਿੰਘ ਰਾਏ, ਕਰਨ ਸਚਦੇਵਾ ਪਵਨਦੀਪ ਕੌਰ, ਮਾਹਵੀ ਅਤੇ ਗੁਰਜੋਤ ਕੌਰ ਸਾਰੇ ਵਕੀਲ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਲੋੜਵੰਦ ਕਿਸਾਨ, ਜਿਸ ਨਾਲ ਕੋਈ ਜ਼ਿਆਦਤੀ ਹੋਈ ਹੈ ਜਾਂ ਪਰਚਾ ਦਰਜ ਹੋਇਆ ਹੈ, ਇਸ ਪੈਨਲ ਵਿੱਚੋਂ ਕਿਸੇ ਵਕੀਲ ਨਾਲ ਸੰਪਰਕ ਕਰਕੇ ਮੁਫਤ ਕਾਨੂੰਨੀ ਸਹਾਇਤਾ ਲੈ ਸਕਦਾ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਕਿਸਾਨਾਂ ਖ਼ਿਲਾਫ਼ ਭਾਜਪਾ ਸਰਕਾਰ ਨੇ ਤਿੰਨ ਕਾਲੇ ਕਾਨੂੰਨ ਪਾਸ ਕੀਤੇ ਉਸ ਸਮੇਂ ਅਕਾਲੀ ਪਾਰਟੀ ਵੀ ਭਾਜਪਾ ਦੀ ਭਾਈਵਾਲ ਪਾਰਟੀ ਸੀ, ਪਿਛਲੀ ਅਕਾਲੀ ਸਰਕਾਰ ਦੌਰਾਨ ਗੁਰੂ ਸਾਹਿਬ ਦੇ ਪਾਵਨ ਅੰਗਾਂ ਦੀ ਬੇਅਦਬੀ ਹੋਈ ਅਤੇ ਸਰਕਾਰ ਹੱਥ ’ਤੇ ਹੱਥ ਧਰ ਕੇ ਬੈਠੀ ਰਹੀ।  ਕਿਸਾਨਾਂ ਅਤੇ ਮਜ਼ਦੂਰਾਂ ਨੇ ਜਦੋਂ ਅਕਾਲੀ ਦਲ ਦਾ ਵਿਰੋਧ ਕੀਤਾ ਤਾਂ ਉਨ੍ਹਾਂ ’ਤੇ ਪਾਣੀ ਦੀਆਂ ਬੁਛਾੜਾਂ ਅਤੇ ਡੰਡਿਆਂ ਨਾਲ ਕੁੱਟਮਾਰ ਕੀਤੀ ਗਈ ਅਤੇ ਬਹੁਤ ਸਾਰੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਝੂਠੇ ਪਰਚਿਆਂ ਵਿੱਚ ਫਸਾ ਦਿੱਤਾ ਗਿਆ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleFirst of its kind mobile library on camel starts in Rajasthan
Next articleਅਕਾਲੀ ਦਲ ਨੇ ਕਿਸਾਨ ਜਥੇਬੰਦੀਆਂ ਨੂੰ ਕੀਤੀ ਗੱਲਬਾਤ ਦੀ ਖੁੱਲ੍ਹੀ ਪੇਸ਼ਕਸ਼