ਨਵੀਂ ਦਿੱਲੀ (ਸਮਾਜ ਵੀਕਲੀ): ਕਿਸਾਨਾਂ ਨਾਲ ਸਬੰਧਤ ਮਸਲਿਆਂ ਬਾਰੇ ਅੱਜ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਕਿਸਾਨ ਮਹਾਪੰਚਾਇਤ ਸ਼ੁਰੂ ਹੋ ਗਈ ਹੈ। ਦਿੱਲੀ ਤੋਂ ਸਵੇਰੇ ਚੱਲਣ ਵਾਲੀ ਦਿੱਲੀ ਦੇਹਰਾਦੂਨ ਸ਼ਤਾਬਦੀ ਐਕਸਪ੍ਰੈਸ ਦਿੱਲੀ ਦੇ ਰੇਲਵੇ ਸਟੇਸ਼ਨ ’ਤੇ ਦੋ ਘੰਟੇ ਤੋਂ ਵੱਧ ਰੋਕੀ ਰੱਖੀ ਗਈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਸ਼ਤਾਬਦੀ ਗੱਡੀ ’ਚ ਦੇਰ ਕੀਤੀ ਗਈ ਕਿ ਕਿਸਾਨ ਮਹਾਪੰਚਾਇਤ ’ਚ ਨਾ ਸ਼ਾਮਲ ਹੋ ਸਕਣ। ਕਿਸਾਨ ਆਗੂਆਂ ਵੱਲੋਂ ਦਿੱਲੀ ਦਾ ਰੇਲਵੇ ਰੂਟ ਜਾਮ ਕਰ ਦੇਣ ਦੀ ਧਮਕੀ ਮਗਰੋਂ ਸਾਢੇ 8 ਵਜੇ ਰੇਲ ਆਪਣੀ ਮੰਜ਼ਿਲ ਵੱਲ ਰਵਾਨਾ ਕੀਤੀ ਗਈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly