ਕਰਨਾਲ ’ਚ ਕਿਸਾਨ ਮੰਗਲਵਾਰ ਨੂੰ ਕਰਨਗੇ ਸਕੱਤਰੇਤ ਦਾ ਘਿਰਾਓ

ਚੰਡੀਗੜ੍ਹ/ਕਰਨਾਲ (ਸਮਾਜ ਵੀਕਲੀ): ਕਿਸਾਨਾਂ ’ਤੇ ਹੋਏ ਲਾਠੀਚਾਰਜ ਖ਼ਿਲਾਫ਼ ਖੱਟਰ ਸਰਕਾਰ ਨੂੰ ਦਿੱਤੇ ਅਲਟੀਮੇਟਮ ਤੋਂ ਬਾਅਦ ਮੰਗਲਵਾਰ ਨੂੰ ਕਰਨਾਲ ਸਕੱਤਰੇਤ ਦਾ ਘਿਰਾਓ ਕੀਤਾ ਜਾਵੇਗਾ। ਸਾਰੀਆਂ ਕਿਸਾਨ ਜਥੇਬੰਦੀਆਂ ਕਰਨਾਲ ਅਨਾਜ ਮੰਡੀ ਵਿੱਚ ਇਕੱਠੇ ਹੋਣ ਮਗਰੋਂ ਸਕੱਤਰੇਤ ਵੱਲ ਕੂਚ ਕਰਨਗੀਆਂ। ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਵੀ ਤਿਆਰੀਆਂ ਖਿੱਚ ਲਈ ਹੈ। ਕਰਨਾਲ ਜ਼ਿਲ੍ਹੇ ਵਿੱਚ ਇਹਤਿਆਤ ਵਜੋਂ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇੰਟਰਨੈੱਟ ਅਤੇ ਐੱਸਐਮਐੱਸ ਸੇਵਾਵਾਂ ਸੋਮਵਾਰ ਦੁਪਹਿਰ 12 ਵਜੇ ਤੋਂ ਮੰਗਲਵਾਰ ਰਾਤ 12 ਵਜੇ ਤੱਕ ਲਈ ਬੰਦ ਕਰ ਦਿੱਤੀਆਂ ਗਈਆਂ ਹਨ।

ਹਰਿਆਣਾ ਸਰਕਾਰ ਨੇ ਸੂਬੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕਰਦਿਆਂ ਰੈਪਿਡ ਐਕਸ਼ਨ ਫੋਰਸ (ਆਰਏਐੱਫ) ਦੇ ਜਵਾਨਾਂ ਦੀ ਟੁੱਕੜੀ ਨੂੰ ਸੱਦਿਆ ਹੈ ਜਿਸ ਵਿੱਚ 620 ਜਵਾਨ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਇਕ ਦਰਜਨ ਦੇ ਕਰੀਬ ਐੱਸਪੀ, ਡੀਐੱਸਪੀ, ਇੰਸਪੈਕਟਰ ਅਤੇ ਹਰਿਆਣਾ ਪੁਲੀਸ ਦੇ ਸੈਂਕੜੇ ਜਵਾਨ ਤਾਇਨਾਤ ਕੀਤੇ ਗਏ ਹਨ। ਇਸੇ ਦੌਰਾਨ ਕਰਨਾਲ ਪ੍ਰਸ਼ਾਸਨ ਨੇ ਗੁਰਨਾਮ ਸਿੰਘ ਚੜੂਨੀ ਸਣੇ ਹੋਰ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਅਪੀਲ ਕੀਤੀ ਗਈ ਕਿ ਕਿਸਾਨ ਮੰਗਲਵਾਰ ਨੂੰ ਸਕੱਤਰੇਤ ਦਾ ਘਿਰਾਓ ਨਾ ਕਰਨ ਪਰ ਕਿਸਾਨ ਜਥੇਬੰਦੀਆਂ ਅਤੇ ਪ੍ਰਸ਼ਾਸਨ ਵਿਚਾਲੇ ਇਹ ਮੀਟਿੰਗ ਬੇਸਿੱਟਾ ਰਹੀ। ਮੀਟਿੰਗ ਮਗਰੋਂ ਸ੍ਰੀ ਚੜੂਨੀ ਨੇ ਐਲਾਨ ਕੀਤਾ ਕਿ ਮੰਗਲਵਾਰ ਨੂੰ ਸਵੇਰੇ 10 ਵਜੇ ਕਿਸਾਨ ਕਰਨਾਲ ਅਨਾਜ ਮੰਡੀ ਵਿੱਚ ਇਕੱਠੇ ਹੋਣਗੇ ਅਤੇ ਸਕੱਤਰੇਤ ਵੱਲ ਵਧਣਗੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਦਾਲਤ ਦੇ ਫ਼ੈਸਲਿਆਂ ਦਾ ਸਤਿਕਾਰ ਨਹੀਂ ਕਰਦੀ ਕੇਂਦਰ ਸਰਕਾਰ: ਸੁਪਰੀਮ ਕੋਰਟ
Next articleਬਾਰ੍ਹਵੀਂ ਦੇ ਪ੍ਰਾਈਵੇਟ, ਪੱਤਰ ਵਿਹਾਰ ਤੇ ਕੰਪਾਰਟਮੈਂਟ ਵਾਲੇ ਵਿਦਿਆਰਥੀ ਲੈ ਸਕਦੇ ਨੇ ਆਰਜ਼ੀ ਦਾਖਲਾ: ਸੁਪਰੀਮ ਕੋਰਟ