ਸੁਪਰੀਮ ਕੋਰਟ ਦਾ ਸਿੰਘੂ ਬਾਰਡਰ ਨੂੰ ਖੋਲ੍ਹਣ ਸਬੰਧੀ ਪਟੀਸ਼ਨ ਸੁਣਨ ਤੋਂ ਇਨਕਾਰ

Farmers' Protest at Singhu border

ਨਵੀਂ ਦਿੱਲੀ (ਸਮਾਜ ਵੀਕਲੀ): ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਕਰਕੇ ਬੰਦ ਪਏ ਸਿੰਘੂ ਬਾਰਡਰ ਨੂੰ ਖੋਲ੍ਹਣ ਦੀ ਮੰਗ ਕਰਦੀ ਸੋਨੀਪਤ ਦੇ ਲੋਕਾਂ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਨਾਂਹ ਕਰ ਦਿੱਤੀ ਹੈ। ਸਿਖਰਲੀ ਅਦਾਲਤ ਨੇ ਪਟੀਸ਼ਨਰਾਂ ਨੂੰ ਹਾਈ ਕੋਰਟ ਦਾ ਰੁਖ਼ ਕਰਨ ਲਈ ਆਖ ਦਿੱਤਾ ਹੈ। ਜਸਟਿਸ ਡੀ.ਵਾਈ.ਚੰਦਰਚੂੜ, ਵਿਕਰਮ ਨਾਥ ਤੇ ਹਿਮਾ ਕੋਹਲੀ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕਿਹਾ ਕਿ ਪਟੀਸ਼ਨਰਾਂ ਨੂੰ ਹਾਈ ਕੋਰਟ ਤੇ ਸੂਬਾਈ ਪ੍ਰਸ਼ਾਸਨ ਤੱਕ ਪਹੁੰਚ ਕਰਨ ਦੀ ਪੂਰੀ ਖੁੱਲ੍ਹ ਹੈ। ਬੈਂਚ ਨੇ ਪਟੀਸ਼ਨ ਵਾਪਸ ਲੈਣ ਲਈ ਆਖਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੱਕ ਰਸਾਈ ਕਰਨ ਦੀ ਖੁੱਲ੍ਹ ਦੇ ਦਿੱਤੀ ਹੈ। ਚੇਤੇ ਰਹੇ ਕਿ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਤੇ ਹੋਰਨਾਂ ਮੰਗਾਂ ਨੂੰ ਲੈ ਕੇ ਹਜ਼ਾਰਾਂ ਕਿਸਾਨ ਪਿਛਲੇ ਨੌਂ ਮਹੀਨਿਆਂ ਤੋਂ ਦਿੱਲੀ-ਹਰਿਆਣਾ ਤੇ ਦਿੱਲੀ-ਯੂਪੀ ਦੀਆਂ ਸਰਹੱਦਾਂ ’ਤੇ ਮੋਰਚੇ ਲਾਈ ਬੈਠੇ ਹਨ। ਬੈਂਚ ਨੇ ਕਿਹਾ ਕਿ ਇਸ ਮਾਮਲੇ ’ਚ ਦਖ਼ਲ ਦਾ ਸੱਦਾ ਭਰਮਾਊ ਹੈ, ਪਰ ਹਾਈ ਕੋਰਟਾਂ ਸਥਾਨਕ ਮੁੱਦਿਆਂ ਨਾਲ ਸਿੱਝਣ ਦੇ ਸਮਰੱਥ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗਿਲਾਨੀ ਦੇ ਪਰਿਵਾਰ ਨੂੰ ਅੰਤਿਮ ਸੰਸਕਾਰ ਤੋਂ ਵਾਂਝਾ ਕਰਨਾ ਮਨੁੱਖਤਾ ਖ਼ਿਲਾਫ਼: ਮਹਿਬੂਬਾ
Next articleਅਫ਼ਗਾਨ ਦੀ ਧਰਤੀ ਨੂੰ ਹੋਰਨਾਂ ਲਈ ਅਤਿਵਾਦ ਦਾ ਜ਼ਰੀਆ ਨਹੀਂ ਬਣਨ ਦਿੱਤਾ ਜਾਵੇਗਾ: ਰੂਸ