ਨਵੀਂ ਦਿੱਲੀ (ਸਮਾਜ ਵੀਕਲੀ): ਦੇਸ਼ ਵਿੱਚ ਬੀਤੇ ਇੱਕ ਦਿਨ ਵਿੱਚ ਕਰੋਨਵਾਇਰਸ ਦੇ 37,875 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਨਾਲ ਲਾਗ ਤੋਂ ਪੀੜਤਾਂ ਦੀ ਕੁੱਲ ਗਿਣਤੀ 3,30,96,718 ਹੋ ਗਈ ਹੈ। ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਅੱਠ ਵਜੇ ਤੱਕ ਦਰਜ ਕੀਤੇ ਅੰਕੜਿਆਂ ਮੁਤਾਬਕ ਇਸ ਮਹਾਮਾਰੀ ਨੇ 24 ਘੰਟਿਆਂ ਦੌਰਾਨ 369 ਲੋਕਾਂ ਦੀ ਜਾਨ ਲੈ ਲਈ ਹੈ, ਜਿਸ ਨਾਲ ਕਰੋਨਾ ਮ੍ਰਿਤਕਾਂ ਦਾ ਕੁੱਲ ਅੰਕੜਾ 4,41,411 ’ਤੇ ਪਹੁੰਚ ਗਿਆ ਹੈ। ਇਸ ਸਮੇਂ 3,91,256 ਕੇਸ ਸਰਗਰਮ ਹਨ। 24 ਘੰਟਿਆਂ ਦੇ ਵਕਫ਼ੇ ਦੌਰਾਨ 1,608 ਸਰਗਰਮ ਕਰੋਨਾ ਕੇਸ ਘਟੇ ਹਨ। ਇਸ ਲਾਗ ਤੋਂ 3,22,64,051 ਲੋਕ ਉਭਰ ਚੁੱਕੇ ਹਨ ਅਤੇ ਦੇਸ਼ ਵਿੱਚ ਸਿਹਤਯਾਬੀ ਦਰ 97.48 ਫ਼ੀਸਦੀ ਦਰਜ ਕੀਤੀ ਗਈ। ਮੰਗਲਵਾਰ ਤੱਕ 17,53,745 ਲੋਕਾਂ ਦੇ ਟੈਸਟ ਕੀਤੇ ਗਏ ਹਨ ਅਤੇ ਦੇਸ਼ ਵਿੱਚ ਹੁਣ ਤੱਕ 53,49,43,093 ਲੋਕਾਂ ਦੇ ਟੈਸਟ ਹੋ ਚੁੱਕੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly