ਪਿੰਡ ਦੇਸਲਾਂ ‘ਚ ਲੋਕਾਂ ਵੱਲੋਂ ਕੀਤੇ ਗਏ ਇਕੱਠ ਨੇ ਵੱਡੀ ਰੈਲੀ ਦਾ ਰੂਪ ਧਾਰਨ ਕੀਤਾ
ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇੰਜੀਨੀਅਰ ਸਵਰਨ ਸਿੰਘ ਦੇ ਹੱਕ ਵਿਚ ਲੋਕਾਂ ਦਾ ਇਕੱਠ ਜਨ ਸੈਲਾਬ ਦਾ ਰੂਪ ਧਾਰਨ ਕਰਦਾ ਜਾ ਰਿਹਾ ਹੈ। ਹਲਕੇ ਦੇ ਲੋਕਾਂ ਵੱਲੋਂ ਆਏ ਦਿਨ ਵੱਡੀ ਪੱਧਰ ‘ਤੇ ਇਕੱਠੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਵਾਰ ਦੀਆਂ ਚੋਣਾਂ ਵਿਚ ਉਮੀਦਵਾਰ ਸਿਰਫ ਇੰਜੀਨੀਅਰ ਸਵਰਨ ਸਿੰਘ ਨੂੰ ਹੀ ਬਣਾਇਆ ਹੀ ਬਣਾਇਆ ਜਾਵੇ ਅਤੇ ਜਲਦੀ ਐਲਾਨ ਕੀਤਾ ਜਾਵੇ।
ਅੱਜ ਇੰਜੀਨੀਅਰ ਸਵਰਨ ਸਿੰਘ ਨੂੰ ਉਮੀਦਵਾਰ ਬਣਾਏ ਜਾਣ ਦੀ ਮੰਗ ਨੇ ਉਦੋਂ ਹੋਰ ਵੀ ਬਲ ਮਿਲਿਆ ਜਦੋਂ ਪਿੰਡ ਦੇਸਲਾਂ ਵਿਚ ਇੰਜੀਨੀਅਰ ਸਵਰਨ ਸਿੰਘ ਦੇ ਹੱਕ ਚ ਪਿੰਡ ਵਾਸੀਆਂ ਵੱਲੋਂ ਵੱਡਾ ਇਕੱਠ ਕੀਤਾ ਗਿਆ। ਇਸ ਦੌਰਾਨ ਦੇਖਦੇ ਹੀ ਦੇਖਦੇ ਇਹ ਇਕੱਠ ਜਨ ਸੈਲਾਬ ਦਾ ਰੂਪ ਧਾਰਨ ਕਰ ਗਿਆ ਅਤੇ ਪੂਰਾ ਪਿੰਡ ਭਰਵੀਂ ਰੈਲੀ ਦੇ ਰੰਗ ਵਿੱਚ ਰੰਗਿਆ ਗਿਆ।
ਇਸ ਦੌਰਾਨ ਇਕੱਠੇ ਹੋਏ ਲੋਕਾਂ ਅਤੇ ਜੱਥੇਦਾਰ ਗੁਰਦਿਆਲ ਸਿੰਘ ਬੂਹ, ਹਰਜਿੰਦਰ ਸਿੰਘ ਵਿਰਕ, ਡਾਕਟਰ ਲਖਬੀਰ ਸਿੰਘ, ਗੁਰਚਰਨ ਸਿੰਘ ਰੱਤੜਾ, ਗੁਰਭੇਜ ਸਿੰਘ ਬੂਹ, ਹਰਜਿੰਦਰ ਸਿੰਘ ਲਾਡੀ ਨੇ ਇੰਜੀਨੀਅਰ ਸਵਰਨ ਸਿੰਘ ਦੀ ਬੇਦਾਗ ਸ਼ਖ਼ਸੀਅਤ ਬਾਰੇ ਬੋਲਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣੀ ਸਰਵਿਸ ਦਾ ਅਹਿਮ ਹਿੱਸਾ ਲੋਕਾਂ ਦੀ ਸੇਵਾ ਵਿਚ ਗੁਜ਼ਾਰਿਆ ਹੈ। ਉਨ੍ਹਾਂ ਨੇ ਕਿਹਾ ਕਿ ਬਿਜਲੀ ਵਿਭਾਗ ਵਿੱਚ ਰਹਿੰਦਿਆਂ ਉਨ੍ਹਾਂ ਨੇ ਹਰ ਵਰਗ ਦੇ ਗ਼ਰੀਬ ਅਤੇ ਲੋੜਵੰਦ ਵਿਅਕਤੀ ਦੀ ਹਮੇਸ਼ਾ ਮਦਦ ਕੀਤੀ ਹੈ। ਇਸ ਤੋਂ ਇਲਾਵਾ ਉਹ ਹਲਕੇ ਦੇ ਬਹੁਤ ਹੀ ਸਿਆਣੇ ਅਤੇ ਸੂਝਵਾਨ ਰਾਜਨੀਤਕ ਪਰਿਵਾਰ ਦੇ ਸਿਆਸੀ ਵਾਰਿਸ ਹਨ, ਇਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੂੰ ਚਾਹੀਦਾ ਹੈ ਕਿ ਇਸ ਵਾਰ ਟਿਕਟ ਸਿਰਫ਼ ਇੰਜੀਨੀਅਰ ਸਵਰਨ ਸਿੰਘ ਨੂੰ ਹੀ ਦਿੱਤੀ ਜਾਵੇ ਅਤੇ ਜਲਦੀ ਉਮੀਦਵਾਰ ਐਲਾਨਿਆ ਜਾਵੇ। ਉਨ੍ਹਾਂ ਕਿਹਾ ਕਿ ਇੰਜਨੀਅਰ ਸਵਰਨ ਸਿੰਘ ਹਰ ਵਰਗ ਦੇ ਹਰਮਨ ਪਿਆਰੇ ਨੇਤਾ ਵਜੋਂ ਉੱਭਰ ਕੇ ਸਾਹਮਣੇ ਆਏ ਹਨ।
ਇਸ ਦੌਰਾਨ ਇੰਜੀਨੀਅਰ ਸਵਰਨ ਸਿੰਘ ਨੇ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਹਲਕੇ ਦੇ ਹਰ ਉਸ ਵੋਟਰ ਅਤੇ ਵਰਕਰ ਦੇ ਤਹਿ ਦਿਲੋਂ ਰਿਣੀ ਹਨ ਜੋ ਉਨ੍ਹਾਂ ਪ੍ਰਤੀ ਪਿਆਰ ਸਤਿਕਾਰ ਅਤੇ ਹਮਾਇਤ ਦੀ ਭਾਵਨਾ ਲੈ ਕੇ ਇੱਥੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਅਤੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਵੀ ਰਿਣੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਹਲਕੇ ਦੇ ਵਿੱਚ ਵਿਚਰਨ ਅਤੇ ਡਟ ਕੇ ਕੰਮ ਕਰਨ ਲਈ ਅਸ਼ੀਰਵਾਦ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਿਛਲੇ ਦਿਨਾਂ ਦੌਰਾਨ ਉਨ੍ਹਾਂ ਦੀਆਂ ਕਈ ਮੁਲਾਕਾਤਾਂ ਹੋ ਚੁੱਕੀਆਂ ਹਨ ਅਤੇ ਹਲਕੇ ਦੀ ਹਰ ਸਮੱਸਿਆ ਨੂੰ ਉਨ੍ਹਾਂ ਨਾਲ ਸਾਂਝਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲਾ ਦਿਨਾਂ ਵਿੱਚ ਜੇਕਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੱਤਾ ਗਿਆ ਤਾਂ ਉਹ ਪੂਰੀ ਜੀਅ ਜਾਨ ਨਾਲ ਹਲਕੇ ਦੀ ਸੇਵਾ ਕਰਨਗੇ।
ਇਸ ਮੌਕੇ ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੱਥੇਦਾਰ ਗੁਰਦਿਆਲ ਸਿੰਘ ਬੂਹ, ਜੱਥੇਦਾਰ ਹਰਜਿੰਦਰ ਸਿੰਘ ਵਿਰਕ ਸਾਬਕਾ ਮੈਂਬਰ ਜਰਨਲ ਕੌਂਸਲ, ਬੀਬੀ ਬਲਜੀਤ ਕੌਰ ਸਾਬਕਾ ਬਲਾਕ ਸੰਮਤੀ ਮੈਂਬਰ, ਜੱਥੇਦਾਰ ਹਰਜਿੰਦਰ ਸਿੰਘ ਲਾਡੀ, ਕੰਵਲਜੀਤ ਸਿੰਘ ਹੈਬਤਪੁਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਦੋਆਬਾ ਜੋਨ, ਡਾਕਟਰ ਲਖਬੀਰ ਸਿੰਘ, ਬਲਵਿੰਦਰ ਸਿੰਘ, ਕਮਲਜੀਤ ਸਿੰਘ, ਮਹਿੰਦਰ ਸਿੰਘ, ਗੁਰਭੇਜ ਸਿੰਘ ਬੂਹ, ਲਖਵੀਰ ਸਿੰਘ, ਗੁਰਦੀਪ ਸਿੰਘ, ਜਰਨੈਲ ਸਿੰਘ, ਸੁਖਦੇਵ ਸਿੰਘ, ਬਲਦੇਵ ਸਿੰਘ, ਅਜੀਤ ਸਿੰਘ, ਜਸਵਿੰਦਰ ਸਿੰਘ,ਮੋਹਨ ਸਿੰਘ, ਅਮਰੀਕ ਸਿੰਘ, ਜਤਿੰਦਰ ਸਿੰਘ, ਤੇਜਿੰਦਰ ਸਿੰਘ, ਅਮਰਪਾਲ ਸਿੰਘ, ਭਜਨ ਸਿੰਘ, ਬਿੱਕਰ ਸਿੰਘ, ਮਹਿੰਦਰ ਸਿੰਘ, ਕੁਲਵਿੰਦਰ ਸਿੰਘ, ਪ੍ਰਕਾਸ਼ ਸਿੰਘ, ਬਲਬੀਰ ਸਿੰਘ ਰੱਤੜਾ, ਗੁਰਚਰਨ ਸਿੰਘ, ਜਸਬੀਰ ਸਿੰਘ ਸਾਬਕਾ ਸਰਪੰਚ, ਹਰਜਿੰਦਰ ਸਿੰਘ, ਪ੍ਰਗਾਸ ਸਿੰਘ, ਮੇਹਰ ਸਿੰਘ, ਪਰਮਜੀਤ ਸਿੰਘ , ਜਰਨੈਲ ਸਿੰਘ, ਗੁਰਨਾਮ ਸਿੰਘ, ਬਿੱਟੂ, ਗੁਰਪ੍ਰੀਤ ਸਿੰਘ, ਸੰਤੋਖ ਸਿੰਘ, ਮੰਗਲ ਸਿੰਘ, ਕਮਲਜੀਤ, ਦਾਸ, ਕਸ਼ਮੀਰ ਸਿੰਘ, ਭਜਨ ਸਿੰਘ, ਪ੍ਰਭਜੀਤ ਸਿੰਘ, ਤਰਸੇਮ ਸਿੰਘ, ਸਰਬਜੀਤ ਸਿੰਘ, ਮੁਖਤਾਰ ਸਿੰਘ, ਕਿੰਦਰ, ਮੰਗਲ ਸਿੰਘ, ਚਰਨਜੀਤ ਸਿੰਘ, ਡਾਕਟਰ ਬਲਵਿੰਦਰ ਸਿੰਘ, ਮਲਕੀਤ ਸਿੰਘ, ਗਿਆਨ ਸਿੰਘ, ਰਛਪਾਲ ਸਿੰਘ,ਬਲਵਿੰਦਰ ਸਿੰਘ ਮੈਂਬਰ ਪੰਚਾਇਤ, ਦਿਲਬਾਗ ਸਿੰਘ, ਕੁਲਵਿੰਦਰ ਸਿੰਘ, ਮੰਗਲ ਸਿੰਘ, ਰੇਸ਼ਮ ਸਿੰਘ, ਬਲਕਾਰ ਸਿੰਘ, ਬਖਸ਼ੀਸ਼ ਸਿੰਘ, ਜਸਵਿੰਦਰ ਸਿੰਘ, ਗੁਰਦੇਵ ਸਿੰਘ, ਗਰੀਬੂ, ਨਰਿੰਦਰ ਸਿੰਘ, ਤਜਿੰਦਰ ਸਿੰਘ, ਬੀਬੀ ਜਿੰਦਰ ਕੌਰ, ਪਿੰਕੀ, ਬੀਬੀ ਜਸਬੀਰ ਕੌਰ, ਬੀਬੀ ਪਰਮਜੀਤ ਕੌਰ, ਅਨੀਤਾ ਰਾਣੀ, ਮਨਜੀਤ ਕੌਰ, ਬਲਬੀਰ ਕੌਰ, ਰਣਜੀਤ ਕੌਰ, ਬੀਬੀ ਬਖਸ਼ੋ, ਹਰਜਿੰਦਰ ਕੌਰ, ਸਿਮਰ ਕੌਰ, ਰਾਜਵਿੰਦਰ ਕੌਰ, ਰਾਜਵੀਰ ਕੌਰ, ਨਿਰਮਲ ਕੌਰ, ਚਰਨਜੀਤ ਕੌਰ, ਸੁਖਵਿੰਦਰ ਕੌਰ, ਭਜਨ ਕੌਰ, ਜਗੀਰ ਕੌਰ, ਹਰਪ੍ਰੀਤ ਕੌਰ ਆਦਿ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਅਤੇ ਨੋਜਵਾਨ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly