ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਮਾਸਟਰ ਕਾਡਰ ਯੂਨੀਅਨ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ ,ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਇਕ ਬਹੁਤ ਹੀ ਅਹਿਮ ਮੀਟਿੰਗ ਅੱਜ ਸਿੱਖਿਆ ਸਕੱਤਰ ਪੰਜਾਬ ਸ਼੍ਰੀ ਕ੍ਰਿਸ਼ਨ ਕੁਮਾਰ ਜੀ ਨਾਲ ਹੋਈ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਸਕੱਤਰ ਸੰਦੀਪ ਕੁਮਾਰ ਕਪੂਰਥਲਾ ,ਸੁਖਦੇਵ ਕਾਜਲ ਕਾਜਲ ਅਤੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਸ਼ਾਂਤਪੁਰੀ ਨੇ ਦੱਸਿਆ ਕਿ ਸਿੱਖਿਆ ਸਕੱਤਰ ਜੀ ਨੇ ਦੱਸਿਆ ਕਿ 350 ਤੋਂ ਵੱਧ ਹੋਰ ਮਾਸਟਰ ਕੇਡਰ ਦੇ ਅਧਿਆਪਕਾਂ ਦੀ ਤਰੱਕੀ ਬਤੌਰ ਲੈਕਚਰਰ ਬਹੁਤ ਹੀ ਜਲਦ ਕੀਤੀ ਜਾ ਰਹੀ ਹੈ , ਬਦਲੀ ਕਾਰਨ ਡੀਬਾਰ ਹੋਏ ਅਧਿਆਪਕਾਂ ਨੂੰ ਫੌਰੀ ਰਾਹਤ ਦਿੱਤੀ ਜਾਵੇਗੀ , ਜਿਨ੍ਹਾਂ ਅਧਿਆਪਕਾਂ ਦੀ ਬਦਲੀ ਹੋ ਚੁੱਕੀ ਹੈ ਹੈ , ਉਨ੍ਹਾਂ ਨੂੰ ਨੇਸ ਪ੍ਰੀਖਿਆ ਹੋਣ ਤੋਂ ਤੁਰੰਤ ਬਾਅਦ ਫਾਰਗ ਕਰ ਦਿੱਤਾ ਜਾਵੇਗਾ ਓ ਡੀ ਐੱਲ ਦੇ ਮੁੱਦੇ ਤੇ ਰਹਿੰਦੇ ਅਧਿਆਪਕਾਂ ਦੇ ਯੋਗ ਕੇਸਾਂ ਨੂੰ ਹੱਲ ਕਰਨ ਲਈ ਮੌਕੇ ਤੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ।ਇਸ ਮੌਕੇ ਸੂਬਾ ਕਮੇਟੀ ਮੈਂਬਰ ਧਰਮਿੰਦਰ ਸਿੰਘ ਫ਼ਰੀਦਕੋਟ ,ਡਾ ਮਨੋਜ ਕੁਮਾਰ, ਲਖਵੀਰ ਸਿੰਘ ,ਹਰਜਿੰਦਰ ਸਿੰਘ ,ਸੁਰਜੀਤ ਸਿੰਘ ਦਸੂਹਾ , ਰਾਜਿੰਦਰ ਸਿੰਘ ,ਲਖਵੀਰ ਸਿੰਘ ਮੋਗਾ ,ਸਤਨਾਮ ਸਿੰਘ ਰੋਪੜ , ਗੁਰਮੇਲ ਸਿੰਘ ਜੀਰਾ , ਅਮਨਦੀਪ ਸਿੰਘ ਆਦਿ ਵੀ ਹਾਜ਼ਰ ਸਨ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly