ਕਾਸਿਮ ਤੇ ਰੋਡੇ ਨੇ ਤੇਲ ਦਾ ਟੈਂਕਰ ਉਡਾਉਣ ਲਈ ਦਿੱਤੇ ਸਨ ਹੁਕਮ: ਡੀਜੀਪੀ

(ਸਮਾਜ ਵੀਕਲੀ):  ਡੀਜੀਪੀ ਨੇ ਕਿਹਾ ਕਿ ਪਾਕਿਸਤਾਨ ਦੇ ਖ਼ੁਫ਼ੀਆ ਅਧਿਕਾਰੀ ਕਾਸਿਮ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈਐਸਵਾਈਐਫ) ਦੇ ਮੁਖੀ ਰੋਡੇ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਅਤਿਵਾਦੀ ਗਰੋਹ ਨੂੰ ਤਕਰੀਬਨ ਦੋ ਲੱਖ ਰੁਪਏ ਭੇਜਣ ਦਾ ਵਾਅਦਾ ਕੀਤਾ ਸੀ। ਰੂਬਲ ਅਤੇ ਵਿੱਕੀ ਭੁੱਟੀ, ਕਾਸਿਮ ਦੇ ਸੰਪਰਕ ਵਿੱਚ ਸਨ, ਜੋ ਰੋਡੇ ਨਾਲ ਨੇੜਿਓਂ ਤਾਲਮੇਲ ਰੱਖ ਰਿਹਾ ਸੀ। ਰੋਡੇ ਤੇ ਕਾਸਿਮ ਨੇ ਕਥਿਤ ਤੌਰ ’ਤੇ ਗਰੋਹ ਦੇ ਚਾਰ ਮੈਂਬਰਾਂ ਨੂੰ ਤੇਲ ਦਾ ਇੱਕ ਟੈਂਕਰ ਉਡਾਉਣ ਦੀ ਜ਼ਿੰਮੇਵਾਰੀ ਸੌਂਪੀ ਸੀ।

ਇਹ ਕੋਸ਼ਿਸ਼ 8 ਅਗਸਤ 2021 ਨੂੰ ਕੀਤੀ ਗਈ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਮੁਖ ਨੇ ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਹੰਬੋਵਾਲ ਵਿੱਚ ਟਿਫਨ ਆਈਈਡੀ ਰੱਖਿਆ ਸੀ। ਇਹ ਧਮਾਕਾ ਰਾਤ ਕਰੀਬ 11.30 ਵਜੇ ਹੋਇਆ, ਜਿਸ ਕਾਰਨ ਤੇਲ ਟੈਂਕਰ ਦੇ ਟੈਂਕ ਵਿੱਚ ਅੱਗ ਲੱਗ ਗਈ ਸੀ। ਅੰਮ੍ਰਿਤਸਰ (ਦਿਹਾਤੀ) ਪੁਲੀਸ ਵੱਲੋਂ 8 ਅਗਸਤ ਨੂੰ ਪਿੰਡ ਡੱਲੇਕੇ ਥਾਣਾ ਲੋਪੋਕੇ ਤੋਂ ਇੱਕ ਆਧੁਨਿਕ ਟਿਫ਼ਨ ਬੰਬ ਆਈਈਡੀ ਬਰਾਮਦ ਕੀਤਾ ਸੀ। ਜਿਸ ਵਿੱਚ ਲਗਪਗ 2-3 ਕਿਲੋ ਆਰਡੀਐਕਸ ਸੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਟਿਫ਼ਨ ਬੰਬ ਮਾਮਲਾ: ਪੰਜਾਬ ’ਚ ਹਾਈ ਅਲਰਟ ਜਾਰੀ
Next articleਵਿਧਾਇਕ ਕਮਾਲੂ ਨੂੰ ਨਾਗਰਾ ਨੇ ਇੰਜ ਦਿੱਤਾ ‘ਮਾਣ’