ਨਵੀਂ ਦਿੱਲੀ (ਸਮਾਜ ਵੀਕਲੀ): ਕਪਤਾਨ ਵਿਰਾਟ ਕੋਹਲੀ ਨਾਲ ਮਤਭੇਦਾਂ ਕਾਰਨ ਚਾਰ ਸਾਲ ਪਹਿਲਾਂ ਅਸਤੀਫਾ ਦੇਣ ਵਾਲੇ ਅਨਿਲ ਕੁੰਬਲੇ ਅਤੇ ਆਪਣੀ ਕਲਾਤਮਕ ਬੱਲੇਬਾਜ਼ੀ ਲਈ ਜਾਣੇ ਜਾਂਦੇ ਵੀਵੀਐੱਸ ਲਕਸ਼ਮਣ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਬਣਨ ਦੀ ਦੌੜ ਵਿੱਚ ਸ਼ਾਮਲ ਹੋ ਸਕਦੇ ਹਨ। ਟੀ-20 ਵਿਸ਼ਵ ਕੱਪ ਤੋਂ ਬਾਅਦ ਮੌਜੂਦਾ ਕੋਚ ਰਵੀ ਸ਼ਾਸਤਰੀ ਦਾ ਕਾਰਜਕਾਲ ਖ਼ਤਮ ਹੋਣ ਦੇ ਨਾਲ ਸੌਰਵ ਗਾਂਗੁਲੀ ਦੀ ਅਗਵਾਈ ਵਾਲਾ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਕੁੰਬਲੇ ਅਤੇ ਲਕਸ਼ਮਣ ਨੂੰ ਮੁੱਖ ਕੋਚ ਦੇ ਅਹੁਦੇ ਲਈ ਅਰਜ਼ੀ ਦੇਣ ਲਈ ਕਹਿ ਸਕਦਾ ਹੈ।
ਕੁੰਬਲੇ 2016-17 ਵਿੱਚ ਭਾਰਤੀ ਟੀਮ ਦੇ ਕੋਚ ਸਨ। ਸਚਿਨ ਤੇਂਦੁਲਕਰ, ਲਕਸ਼ਮਣ ਅਤੇ ਗਾਂਗੁਲੀ ਦੀ ਅਗਵਾਈ ਵਾਲੀ ਕ੍ਰਿਕਟ ਸਲਾਹਕਾਰ ਕਮੇਟੀ ਨੇ ਉਨ੍ਹਾਂ ਨੂੰ ਸ਼ਾਸਤਰੀ ਦੀ ਜਗ੍ਹਾ ਕੋਚ ਨਿਯੁਕਤ ਕੀਤਾ ਸੀ ਪਰ ਕੋਹਲੀ ਨਾਲ ਉਸ ਦੇ ਮੱਤਭੇਦ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਪਾਕਿਸਤਾਨ ਤੋਂ ਹਾਰਨ ਤੋਂ ਬਾਅਦ ਸਾਹਮਣੇ ਆਏ। ਇਸ ਤੋਂ ਬਾਅਦ ਕੁੰਬਲੇ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly