(ਸਮਾਜ ਵੀਕਲੀ): ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ‘ਦੇਸ਼ ਵਿਰੋਧੀ’ ਹੋਣ ਦੇ ਲਾੲੇ ਦੋਸ਼ਾਂ ਲਈ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਘੇਰਾਬੰਦੀ ਕੀਤੀ ਹੈ| ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੱਧੂ ’ਤੇ ਲਾਏ ਦੋਸ਼ ‘ਬੇਹੱਦ ਗੰਭੀਰ’ ਹਨ। ਉਨ੍ਹਾਂ ਮੰਗ ਕੀਤੀ ਕਿ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਇਸ ਮਾਮਲੇ ’ਤੇ ਸਪੱਸ਼ਟੀਕਰਨ ਦੇਣ|