ਭਿੱਖੀਵਿੰਡ (ਸਮਾਜ ਵੀਕਲੀ): ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਥਾਣਾ ਭਿੱਖੀਵਿੰਡ ਨੇ ਧਮਾਕੇਖਜ਼ ਸਮੱਗਰੀ ਸਣੇ ਤਿੰਨ ਵਿਅਕਤੀਆਂ ਨੂੰ ਸਵਿਫਟ ਕਾਰ ਸਣੇ ਕੀਤਾ ਕਾਬੂ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਥਾਣਾ ਭਿੱਖੀਵਿੰਡ ਦੇ ਐੱਸਐੱਚਓ ਨਵਦੀਪ ਸਿੰਘ ਨੇ ਪੁਲੀਸ ਕਰਮਚਾਰੀਆਂ ਨਾਲ ਪਿੰਡ ਭਗਵਾਨਪੁਰਾ ਮੋੜ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸ ਦੌਰਾਨ ਉਨ੍ਹਾਂ ਨੇ ਸਵਿਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਕਾਰ ਸਵਾਰਾਂ ਨੇ ਗੱਡੀ ਭਜਾ ਲਈ।
ਇਸ ਤੋਂ ਬਾਅਦ ਪੁਲੀਸ ਨੇ ਬੈਰੀਕੇਡ ਕਰਕੇ ਗੱਡੀ ਨੂੰ ਕਾਬੂ ਕਰ ਲਿਆ ਪਰ ਗੱਡੀ ਵਿੱਚ ਸਵਾਰ ਕੁਝ ਵਿਅਕਤੀਆਂ ਨੇ ਪੁਲੀਸ ਪਾਰਟੀ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਪੁਲੀਸ ਨੇ ਕਾਬੂ ਕਰ ਲਿਆ। ਪੁਲੀਸ ਵੱਲੋਂ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਕੁਲਵਿੰਦਰ ਸਿੰਘ ਵਾਸੀ ਰੋਲੀ, ਕਮਲਪ੍ਰੀਤ ਸਿੰਘ ਉਰਫ ਮਾਨ ਵਾਸੀ ਮੋਗਾ ਅਤੇ ਕੰਵਰਪਾਲ ਸਿੰਘ ਵਾਸੀ ਮੋਗਾ ਵਜੋਂ ਹੋਈ ਹੈ। ਤਲਾਸ਼ੀ ਲੈਣ ’ਤੇ ਮੁਲਜ਼ਮਾਂ ਕੋਲੋਂ ਵਿਦੇਸ਼ੀ ਪਿਸਤੌਲ, 11 ਕਾਰਤੂਸ, ਮੈਗਜ਼ੀਨ, ਧਮਾਕਾਖੇਜ਼ ਸਮੱਗਰੀ ਅਤੇ ਹੈਂਡ ਗ੍ਰਨੇਡ ਬਰਾਮਦ ਕੀਤਾ ਹੈ। ਫਿਲਹਾਲ ਇਨ੍ਹਾਂ ਤਿੰਨਾਂ ’ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly