ਮੋਦੀ ਤੇ ਹੈਰਿਸ ਵਿਚਾਲੇ ਮੁਲਾਕਾਤ: ਪਾਕਿਸਤਾਨ ’ਚ ਕਈ ਅਤਿਵਾਦੀ ਸੰਗਠਨ: ਕਮਲਾ

Kamala Harris and Prime Minister Narendra Modi

ਵਾਸ਼ਿੰਗਟਨ, (ਸਮਾਜ ਵੀਕਲੀ):  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵ੍ਹਾਈਟ ਹਾਊਸ ਵਿੱਚ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਆਪਣੀ ਪਹਿਲੀ ਸਿੱਧੀ ਮੁਲਾਕਾਤ ਵਿਚ ਭਾਰਤ ਅਤੇ ਅਮਰੀਕਾ ਨੂੰ ‘ਕੁਦਰਤੀ ਭਾਈਵਾਲ’ ਕਰਾਰ ਦਿੱਤਾ। ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਪਣੀ ਪਹਿਲੀ ਮੁਲਾਕਾਤ ਵਿੱਚ ਅਤਿਵਾਦ ਵਿੱਚ ਪਾਕਿਸਤਾਨ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੇਸ਼ ਵਿੱਚ ਬਹੁਤ ਸਾਰੇ ਅਤਿਵਾਦੀ ਸੰਗਠਨ ਹਨ।

ਉਨ੍ਹਾਂ ਨੇ ਪਾਕਿਸਤਾਨ ਨੂੰ ਇਸ ਸਬੰਧ ਵਿੱਚ ਕਾਰਵਾਈ ਕਰਨ ਲਈ ਕਿਹਾ ਤਾਂ ਜੋ ਇਸ ਕਾਰਨ ਅਮਰੀਕਾ ਅਤੇ ਭਾਰਤ ਦੀ ਸੁਰੱਖਿਆ ਨੂੰ ਪ੍ਰਭਾਵਿਤ ਨਾ ਹੋਵੇ।ਦੋਵਾਂ ਨੇਤਾਵਾਂ ਨੇ ਭਾਰਤ-ਅਮਰੀਕਾ ਰਣਨੀਤਕ ਸਾਂਝੇਦਾਰੀ ਨੂੰ ਹੋਰ ਡੂੰਘਾ ਤੇ ਵਿਸ਼ਾਲ ਕਰਨ ਦਾ ਫੈਸਲਾ ਕੀਤਾ ਅਤੇ ਸਾਂਝੇ ਹਿੱਤਾਂ ਦੇ ਵਿਸ਼ਵਵਿਆਪੀ ਮੁੱਦਿਆਂ ‘ਤੇ ਚਰਚਾ ਕੀਤੀ, ਜਿਸ ਵਿੱਚ ਲੋਕਤੰਤਰ, ਅਫਗਾਨਿਸਤਾਨ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਖਤਰੇ ਸ਼ਾਮਲ ਹਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleMukhtar Ansari says he may be poisoned in jail
Next articleIndia’s highest EV charging station set up in Himachal