ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਡੀਜੀਪੀ ਦੀ ਜ਼ਿੰਮੇਵਾਰੀ ਸੌਂਪੀ

ਚੰਡੀਗੜ੍ਹ, (ਸਮਾਜ ਵੀਕਲੀ):  ਸੂਬਾ ਸਰਕਾਰ ਨੇ ਪੁਲੀਸ ਪ੍ਰਸ਼ਾਸਨ ’ਚ ਵੱਡਾ ਫੇਰਬਦਲ ਕਰਦਿਆਂ 1988 ਬੈਚ ਦੇ ਆਈਪੀਐੱਸ ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਅੱਜ ਪੰਜਾਬ ਪੁਲੀਸ ਦਾ ਡੀਜੀਪੀ ਦੀ ਜ਼ਿੰਮੇਵਾਰੀ ਸੌਂਪੀ ਹੈ। ਪ੍ਰਮੁੱਖ ਸਕੱਤਰ (ਗ੍ਰਹਿ) ਅਨੁਰਾਗ ਵਰਮਾ ਵੱਲੋਂ ਜਾਰੀ ਹੁਕਮਾਂ ਮੁਤਾਬਕ ਸ੍ਰੀ ਸਹੋਤਾ ਨੂੰ ਡੀਜੀਪੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਉਨ੍ਹਾਂ ਅੱਜ ਬਾਅਦ ਦੁਪਹਿਰ ਅਹੁਦਾ ਸੰਭਾਲ ਲਿਆ ਹੈ। ਸ੍ਰੀ ਸਹੋਤਾ ਆਰਮਡ ਬਟਾਲੀਅਨ, ਪੰਜਾਬ ਦੇ ਵਿਸ਼ੇਸ਼ ਡੀਜੀਪੀ ਦਾ ਚਾਰਜ ਵੀ ਨਿਭਾਉਂਦੇ ਰਹਿਣਗੇ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਪੰਜਾਬ ਪੁਲੀਸ ਦੇ ਸਾਰੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਪੰਜਾਬ ਪੁਲੀਸ ਵੱਲੋਂ ਬੀਤੇ ਸਮੇਂ ਵਿੱਚ ਕੀਤੀਆਂ ਗਈਆਂ ਸਾਰੀਆਂ ਪਹਿਲਕਦਮੀਆਂ ਨੂੰ ਬੇਹੱਦ ਸ਼ਲਾਘਾਯੋਗ ਦੱਸਦਿਆਂ ਉਨ੍ਹਾਂ ਕਿਹਾ ਕਿ ਉਹ ਪੁਲੀਸ ਦੀ ਹੋਰ ਬਿਹਤਰੀ ਲਈ ਕੰਮ ਕਰਦੇ ਰਹਿਣਗੇ। ਡੀਜੀਪੀ ਨੇ ਕਿਹਾ, “ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕਰਨ ਅਤੇ ਮਾੜੇ ਅਨਸਰਾਂ ’ਤੇ ਨਜ਼ਰ ਰੱਖਣ ਤੋਂ ਇਲਾਵਾ ਰਾਜ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਮੇਰੀ ਪ੍ਰਮੱਖ ਤਰਜੀਹ ਹੋਵੇਗੀ।’’ ਜ਼ਿਕਰਯੋਗ ਹੈ ਕਿ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਰਾਜ ਵਿੱਚ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾਈਆਂ ਹਨ। ਉਹ ਪੰਜਾਬ ਹੋਮ ਗਾਰਡਜ਼ ਅਤੇ ਕਮਾਂਡੈਂਟ ਜਨਰਲ ਸਿਵਲ ਡਿਫੈਂਸ ਦੇ ਵਿਸ਼ੇਸ਼ ਡੀਜੀਪੀ ਲਾਈ ਹੈ ਅਤੇ ਅੱਗ ਬੁਝਾਉਣ ਵਾਲੇ ਦੇ ਰੂਪ ਵਿੱਚ ਆਪਣੇ-ਆਪ ਨੂੰ ਪੇਸ਼ ਕਰਦਾ ਹੈ।

ਪਾਕਿਸਤਾਨ ਦਹਿਸ਼ਤਗਰਦਾਂ ਨੂੰ ਇਸ ਆਸ ਨਾਲ ਪਾਲਦਾ ਹੈ ਕਿ ਉਹ ਸਿਰਫ਼ ਗੁਆਂਢੀਆਂ ਨੂੰ ਨੁਕਸਾਨ ਪਹੁੰਚਾਉਣਗੇ ਵੀ ਰਹਿ ਚੁੱਕੇ ਹਨ। ਉਨ੍ਹਾਂ ਏਡੀਜੀਪੀ ਪੀਏਪੀ ਜਲੰਧਰ, ਏਡੀਜੀਪੀ ਰੇਲਵੇ, ਏਡੀਜੀਪੀ ਜੇਲ੍ਹਾਂ, ਏਡੀਜੀਪੀ ਪ੍ਰਸ਼ਾਸਨ, ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਅਤੇ ਪੰਜਾਬ ਪੁਲੀਸ ਵਿੱਚ ਹੋਰ ਵੱਡੇ ਅਹੁਦਿਆਂ ’ਤੇ ਵੀ ਸੇਵਾਵਾਂ ਨਿਭਾਈਆਂ ਹਨ। ਪੰਜਾਬ ’ਚ ਕਾਂਗਰਸ ਵੱਲੋਂ ਸੱਤਾ ’ਚ ਫੇਰਬਦਲ ਕਰਨ ਤੋਂ ਬਾਅਦ ਡੀਜੀਪੀ ਦੇ ਅਹੁਦੇ ਲਈ ਪਿਛਲੇ ਕਈ ਦਿਨਾਂ ਤੋਂ ਭਾਰੀ ਕਸ਼ਮਕਸ਼ ਚੱਲ ਰਹੀ ਸੀ।

ਇਸ ਅਹੁਦੇ ਲਈ 1986 ਬੈਚ ਦੇ ਪੁਲੀਸ ਅਧਿਕਾਰੀ ਸਿਧਾਰਥ ਚਟੋਪਾਧਿਆਏ ਅਤੇ 1987 ਬੈਚ ਦੇ ਵੀਰੇਸ਼ ਕੁਮਾਰ ਭਾਵੜਾ ਦੇ ਨਾਮ ਵੀ ਚਰਚਾ ਵਿੱਚ ਸਨ। ਸਰਕਾਰ ਨੇ ਕਈ ਦਿਨਾਂ ਦੀ ਵਿਚਾਰ ਚਰਚਾ ਤੋਂ ਬਾਅਦ ਅੱਜ ਡੀਜੀਪੀ ਦੀ ਨਿਯੁਕਤੀ ਦਾ ਫੈਸਲਾ ਲਿਆ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਡੀਜੀਪੀ ਰੈਂਕ ਦੇ ਸੀਨੀਅਰ ਅਧਿਕਾਰੀਆਂ ਦਾ ਪੈਨਲ ਯੂਪੀਐੱਸਸੀ ਨੂੰ ਭੇਜਿਆ ਜਾਣਾ ਹੈ। ਯੂਪੀਐੱਸਸੀ ਤੋਂ ਹਰੀ ਝੰਡੀ ਮਿਲਣ ਉਪਰੰਤ ਹੀ ਡੀਜੀਪੀ ਦੀ ਪੱਕੀ ਨਿਯੁਕਤੀ ਕੀਤੀ ਜਾਵੇਗੀ।

ਆਈਏਐੱਸ ਅਤੇ ਪੀਸੀਐੱਸ ਅਫ਼ਸਰਾਂ ਦੇ ਤਬਾਦਲੇ

ਪੰਜਾਬ ਸਰਕਾਰ ਨੇ ਦਰਜਨ ਆਈਏਐੱਸ ਅਤੇ ਪੀਸੀਐੱਸ ਅਫ਼ਸਰਾਂ ਦੇ ਤਬਾਦਲੇ ਅਤੇ ਵਾਧੂ ਚਾਰਜ ਦੇਣ ਦੇ ਹੁਕਮ ਜਾਰੀ ਕਰਦਿਆਂ ਕੇ ਕੇ ਯਾਦਵ ਨੂੰ ਸਕੱਤਰ ਸ਼ਹਿਰੀ ਹਵਾਬਾਜ਼ੀ ਵਿਭਾਗ ਦਾ ਵਾਧੂ ਚਾਰਜ ਦਿੱਤਾ ਹੈ। ਤਨੂ ਕਸ਼ਯਪ ਨੂੰ ਸੰਯੁਕਤ ਵਿਕਾਸ ਕਮਿਸ਼ਨਰ ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਤੇ ਕਮਿਸ਼ਨਰ ਨਰੇਗਾ ਨਿਯੁਕਤ ਕੀਤਾ ਹੈ। ਅਮਿਤ ਕੁਮਰ ਨੂੰ ਮੈਨੈਜਿੰਗ ਡਾਇਰੈਕਟਰ ਪੰਜਾਬ ਸਿਹਤ ਨਿਗਮ, ਸੁਮਿਤ ਜਾਰੰਗਲ ਨੂੰ ਡਾਇਰੈਕਟਰ ਸ਼ਹਿਰੀ ਹਵਾਬਾਜ਼ੀ ਦਾ ਵਾਧੂ ਚਾਰਜ, ਗਿਰੀਸ਼ ਦਿਆਲਨ ਨੂੰ ਵਿਸ਼ੇਸ਼ ਸਕੱਤਰ ਪ੍ਰਸ਼ਾਸਕੀ ਸੁਧਾਰ ਤੇ ਜਨਤਕ ਸ਼ਿਕਾਇਤਾਂ ਨਿਵਾਰਣ ਵਿਭਾਗ, ਦਿਲਰਾਜ ਸਿੰਘ ਸੰਧਾਵਾਲੀਆ ਨੂੰ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਅਭਿਨਵ ਨੂੰ ਵਿਸ਼ੇਸ਼ ਸਕੱਤਰ ਮਾਲ, ਕਾਨੂ ਥਿੰਦ ਨੂੰ ਡਾਇਰੈਕਟਰ ਲਾਟਰੀ, ਉਦੈਦੀਪ ਸਿੰਘ ਨੂੰ ਏਸੀਏ ਪੂਡਾ, ਮਨਦੀਪ ਚੀਮਾ ਨੂੰ ਉਪ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਤੇ ਗੋਪਾਲ ਸਿੰਘ ਨੂੰ ਉਪ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਲਾਇਆ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleYoung IFS Sneha Dubey wins Twitter twice, second time with silence
Next articleਮਹਾਰਾਸ਼ਟਰ ਦੇ ਡੀਜੀਪੀ ਨੇ ਪਰਮਬੀਰ ਸਿੰਘ ਨੂੰ ਮੁਅੱਤਲ ਕਰਨ ਦੀ ਤਜਵੀਜ਼ ਭੇਜੀ